ਗਿੱਦੜਬਾਹਾ ਸਮੇਤ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਲਈ ਤਾਰੀਖ ਦਾ ਹੋਇਆ ਐਲਾਨ
ਚੋਣ ਕਮਿਸ਼ਨ ਨੇ ਪੰਜਾਬ ਵਿੱਚ ਗਿੱਦੜਬਾਹਾ ਸਮੇਤ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੋਣ ਕਮਿਸ਼ਨ ਨੇ ਪੰਜਾਬ ਵਿੱਚ ਗਿੱਦੜਬਾਹਾ ਸਮੇਤ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਿਕ ਪੰਜਾਬ ਵਿੱਚ 13 ਨਵੰਬਰ ਦਿਨ ਬੁੱਧਵਾਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦਾ ਨਤੀਜਾ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨਿਆ ਜਾਵੇਗਾ।
ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
Author : Malout Live