ਗੁਰਦਆਰਾ ਸ਼੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਰਹੇ ਜੱਥੇ ਵਿੱਚੋਂ ਬਲਾਕ ਮਲੋਟ ਤੋਂ ਜਾ ਰਹੀਆਂ ਸੰਗਤਾਂ ਨੂੰ ਸਿਰੋਪਾਓ ਪਾ ਕੇ ਮਲੋਟ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਕੀਤਾ ਰਵਾਨਾ

ਇਸ ਵਾਰ ਪਹਿਲੀ ਵਾਰ ਹੋਇਆ ਹੈ ਜਦੋ ਕਿ ਪੰਥ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ਵਿੱਚ ਪਾਕਿਸਤਾਨ ਲਈ ਸੰਗਤਾਂ ਦਾ ਜੱਥਾ ਰਵਾਨਾ ਹੋ ਰਿਹਾ ਹੈ। ਇਸ ਦੇ ਚੱਲਦੇ ਮਲੋਟ ਹਲਕੇ ਤੋਂ 66 ਦੇ ਕਰੀਬ ਸੰਗਤਾਂ ਦੇ ਜੱਥੇ ਨੂੰ ਧਾਰਮਿਕ ਅਤੇ ਸਮਾਜਸੇਵੀ ਸੰਸਥਾ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਸੰਗਤਾਂ ਨੂੰ ਸਿਰੋਪਾਓ ਸਾਹਿਬ ਪਾ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। 

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਇਸ ਵਾਰ ਪਹਿਲੀ ਵਾਰ ਹੋਇਆ ਹੈ ਜਦੋ ਕਿ ਪੰਥ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ਵਿੱਚ ਪਾਕਿਸਤਾਨ ਲਈ ਸੰਗਤਾਂ ਦਾ ਜੱਥਾ ਰਵਾਨਾ ਹੋ ਰਿਹਾ ਹੈ। ਇਸ ਦੇ ਚੱਲਦੇ ਮਲੋਟ ਹਲਕੇ ਤੋਂ 66 ਦੇ ਕਰੀਬ ਸੰਗਤਾਂ ਦੇ ਜੱਥੇ ਨੂੰ ਧਾਰਮਿਕ ਅਤੇ ਸਮਾਜਸੇਵੀ ਸੰਸਥਾ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਸੰਗਤਾਂ ਨੂੰ ਸਿਰੋਪਾਓ ਸਾਹਿਬ ਪਾ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। 

ਇਸ ਮੌਕੇ ਡਾਕਟਰ ਸੁਖਦੇਵ ਸਿੰਘ ਨੇ ਮਲੋਟ ਤੋਂ ਸੰਗਤਾਂ ਨੂੰ ਰਵਾਨਾ ਕਰਦੇ ਹੋਏ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕੇ ਇਸ ਵਾਰ ਪਾਕਿਸਤਾਨ ਲਈ 6600 ਦੇ ਕਰੀਬ ਸੰਗਤਾਂ ਜਾ ਰਹੀਆਂ ਹਨ ਜਿਸ ਵਿੱਚੋਂ ਮਲੋਟ ਬਲਾਕ ਤੋਂ 66 ਦੇ ਕਰੀਬ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਜਾ ਰਹੀਆਂ ਹਨ। ਅੱਜ ਉਨਾਂ ਸਿਰੋਪਾਓ ਪਾ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਡਾ. ਸੁਖਦੇਵ ਸਿੰਘ ਗਿੱਲ ਨੇ ਅਰਦਾਸ ਕਰਦੇ ਹੋਏ ਕਿਹਾ ਕਿ ਪਰਮਾਤਮਾ ਦੋਵੇ ਦੇਸ਼ਾਂ ਦੀਆਂ ਸੰਗਤਾਂ ਤੇ ਮਿਹਰ ਭਰਿਆ ਹੱਥ ਰੱਖੇ ਅਤੇ ਆਪਸੀ ਪਿਆਰ ਬਣਾਈ ਰੱਖੇ ਅਤੇ ਇਸੇ ਤਰ੍ਹਾਂ ਸੰਗਤਾਂ ਦਰਸ਼ਨ ਦੀਦਾਰੇ ਕਰਦੀਆਂ ਰਹਿਣ। ਅਸੀਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕਰਦੇ ਹਾਂ ਜਿੰਨ੍ਹਾਂ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਬਖਸ਼ਿਆ।

Author : Malout Live