ਪੰਚਾਂ ਦੀ ਉੱਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਚਾਂ ਦੀ ਉੱਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਪੰਚਾਂ ਦੀਆਂ ਉੱਪ ਚੋਣਾਂ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾ ਰਹੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਚਾਂ ਦੀ ਉੱਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਪੰਚਾਂ ਦੀਆਂ ਉੱਪ ਚੋਣਾਂ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦਾਨਾ, ਸੁਰੱਖਿਅਤ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਕਰਮਚਾਰੀ ਸਮੇਤ ਰਿਜ਼ਰਵ ਸਟਾਫ਼ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ 'ਤੇ ਅਧਾਰਿਤ ਟੀਮਾਂ ਵੱਲੋਂ ਪੂਰੀ ਮੁਸਤੈਦੀ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੰਚਾਂ ਦੀਆਂ 20 ਅਸਾਮੀਆਂ ਖਾਲੀ ਹਨ ਅਤੇ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਹੀ ਰਾਜ ਚੋਣ ਕਮਿਸ਼ਨ ਨੇ ਉੱਪ ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ ਦਾਖਿਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਿਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐਮ ਬਲਜੀਤ ਕੌਰ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਿਰ ਸਨ।

Author : Malout Live