ਮੁਕਤੇ-ਮਿਨਾਰ ਦੀ ਸਾਂਭ ਸੰਭਾਲ ਵੱਲ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਹੀਂ ਛੱਡੀ ਜਾਵੇਗੀ ਕੋਈ ਕਮੀ
ਡਿਪਟੀ ਕਮਿਸ਼ਨਰ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਇੱਕ ਪਵਿੱਤਰ ਅਤੇ ਧਾਰਮਿਕ ਧਰਤੀ ਹੈ, ਜਿੱਥੇ 40 ਮੁਕਤਿਆਂ ਨੇ ਆਪਣੀਆਂ ਸ਼ਹੀਦੀਆਂ ਦਿੱਤੀਆਂ ਹਨ, ਇਹ ਪਵਿੱਤਰ ਧਰਤੀ ਸੈਰ ਸਪਾਟੇ ਦੇ ਤੌਰ ਤੇ ਇੱਕ ਇਤਿਹਾਸਕ ਅਤੇ ਵਿਕਸਿਤ ਸ਼ਹਿਰ ਵੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਮੁਕਤੇ-ਮਿਨਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਇੱਕ ਪਵਿੱਤਰ ਅਤੇ ਧਾਰਮਿਕ ਧਰਤੀ ਹੈ, ਜਿੱਥੇ 40 ਮੁਕਤਿਆਂ ਨੇ ਆਪਣੀਆਂ ਸ਼ਹੀਦੀਆਂ ਦਿੱਤੀਆਂ ਹਨ,
ਇਹ ਪਵਿੱਤਰ ਧਰਤੀ ਸੈਰ ਸਪਾਟੇ ਦੇ ਤੌਰ ਤੇ ਇੱਕ ਇਤਿਹਾਸਕ ਅਤੇ ਵਿਕਸਿਤ ਸ਼ਹਿਰ ਵੀ ਹੈ। ਉਹਨਾਂ ਕਿਹਾ ਕਿ 40 ਮੁਕਤਿਆਂ ਦੀ ਯਾਦ ਵਿੱਚ ਬਣੀ ਮੁਕਤੇ-ਮਿਨਾਰ ਨੂੰ ਸੈਰ ਸਪਾਟੇ ਦੇ ਤੌਰ ਤੇ ਵਿਕਸਿਤ ਕਰਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਸ ਤੋਂ ਇਲਾਵਾ ਵੱਖ-ਵੱਖ ਦਿਨਾਂ ਤੇ ਆਯੋਜਿਤ ਹੋਣ ਵਾਲੇ ਦਿਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਮੁਕਤੇ-ਮਿਨਾਰ ਵਿੱਚ ਆਯੋਜਿਤ ਕੀਤੇ ਜਾਇਆ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਕਤੇ-ਮੀਨਾਰ ਦੀ ਸਾਫ-ਸਫਾਈ ਵੱਲ ਉਚੇਚਾ ਧਿਆਨ ਰੱਖਿਆ ਜਾਵੇ ਤਾਂ ਜੋ ਇੱਥੇ ਸੈਰ ਕਰਨ ਆਏ ਵਿਅਕਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ।
Author : Malout Live