ਜਿ਼ਲ੍ਹਾ ਚੋਣ ਅਫਸਰ ਨੇ ਜਿਮਨੀ ਚੋਣ ਗਿੱਦੜਬਾਹਾ ਸੰਬੰਧੀ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਕੀਤੇ ਜਾ ਰਹੇ ਪੁਖਤਾਂ ਪ੍ਰਬੰਧਾਂ ਸੰਬੰਧੀ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣ ਕਰਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਕੀਤੇ ਜਾ ਰਹੇ ਪੁਖਤਾਂ ਪ੍ਰਬੰਧਾਂ ਸੰਬੰਧੀ ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਕਰਵਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਤਾਂ ਜੋ ਪੂਰੀ ਪਾਰਦਰਸ਼ੀ ਢੰਗ ਨਾਲ ਇਸ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਜਾ ਸਕੇ।
ਉਨ੍ਹਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤੁਰੰਤ ਸ਼ੁਰੂ ਕੀਤੀਆਂ ਜਾਣ। ਮੀਟਿੰਗ ਵਿੱਚ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਐੱਸ.ਪੀ, ਸ਼੍ਰੀਮਤੀ ਸ਼ਾਇਰੀ ਸਹਾਇਕ ਕਮਿਸ਼ਨਰ (ਜਨਰਲ), ਸ਼੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ, ਸ਼੍ਰੀ ਹਰਬੰਸ ਸਿੰਘ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Author : Malout Live