‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸਮਾਪਤ

‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਏ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਮਰ ਵਰਗ ਅੰਡਰ 14, 17, 19, 21 , 21-30, 31-40, 41-50, 51-60, 61-70, ਅਤੇ 70 ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਵੱਲੋਂ ਭਾਗ ਲਿਆ ਗਿਆ।

ਇਸ ਮੌਕੇ ਖੇਡ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ਼੍ਰੀ ਪਰਮਿੰਦਰ ਸਿੰਘ ਸੰਧੂ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਇਨ੍ਹਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮਰ ਵਰਗ ਅੰ. 21-30, ਫੁੱਟਬਾਲ ਖੇਡ ਵਿੱਚ ਰੁਪਾਣਾ ਕਲੱਬ ਦੀ ਟੀਮ ਨੇ ਪਹਿਲਾ ਸਥਾਨ, ਗੁਰੂ ਨਾਨਕ ਕਾਲਜ ਦੀ ਟੀਮ ਨੇ ਦੂਜਾ ਸਥਾਨ ਅਤੇ ਸਟੇਡੀਅਮ ਕਲੱਬ ਦੀ ਟੀਮ ਨੇ ਤੀਜਾ ਸਥਾਨ, ਐਥਲੈਟਿਕਸ ਈ-ਵੈਂਟ 3000 ਮੀ., ਉਮਰ ਵਰਗ 41-50 ਵਿੱਚ ਚਰਨਜੀਤ ਸਿੰਘ ਨੇ ਪਹਿਲਾ ਸਥਾਨ, 51-60 ਉਮਰ ਵਰਗ ਵਿੱਚ ਦਿਨੇਸ਼ ਕੁਮਾਰ ਅਤੇ ਉਮਰ ਵਰਗ 61-70 ਵਿੱਚ ਪੰਜਾਬ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।

Author : Malout Live