ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਦੇ ਵਿਦਿਆਰਥਣਾਂ ਨੇ ਸਟੇਟ ਪੱਧਰੀ ਮੁਕਾਬਲੇ ਵਿੱਚ ਮਾਰੀਆਂ ਮੱਲਾਂ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਸਟੇਟ ਪਧਰੀ ਮੁਕਾਬਲੇ ਵਿੱਚ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਦੀਆਂ ਵਿਦਿਆਰਥਣਾਂ ਨੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੇਜਵਾਨੀ ਕਰਦੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚੋਂ ਦੂਜੇ ਨੰਬਰ ਤੇ ਰਹਿ ਕੇ ਆਪਣੇ ਜਿਲ੍ਹੇ ਅਤੇ ਸਕੂਲ ਦਾ ਮਾਣ ਵਧਾਇਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਸਟੇਟ ਪਧਰੀ ਮੁਕਾਬਲੇ ਵਿੱਚ ਮਿਤੀ 03-11-24 ਤੋਂ 10-11-24 ਤੱਕ ਸਵਰਗੀ ਮੰਗਲ ਸਿੰਘ ਵਾਲੀਬਾਲ ਗਰਾਊਂਡ ਅਮਰਗੜ (ਮਲੇਰਕੋਟਲਾ) ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਦੌਰਾਨ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਦੀਆਂ ਵਿਦਿਆਰਥਣਾਂ ਨੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੇਜਵਾਨੀ ਕਰਦੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚੋਂ ਦੂਜੇ ਨੰਬਰ ਤੇ ਰਹਿ ਕੇ ਆਪਣੇ ਜਿਲ੍ਹੇ ਅਤੇ ਸਕੂਲ ਦਾ ਮਾਣ ਵਧਾਇਆ। ਇਸ ਦੌਰਾਨ ਵਿਦਿਆਰਥਣਾਂ ਨੇ ਵਾਲੀਬਾਲ ਮੁਕਾਬਲੇ ਅੰਡਰ-14 ਵਿੱਚ ਦੂਸਰਾ ਸਥਾਨ, ਅੰਡਰ-17 ਵਿੱਚ ਦੂਸਰਾ ਸਥਾਨ ਅਤੇ ਅੰਡਰ-21 ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਰਾਜਵੀਰ ਕੌਰ ਬਰਾੜ੍ਹ ਨੇ ਸਕੂਲ ਦੀਆਂ ਇਨ੍ਹਾਂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Author : Malout Live