ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜਿੰਮੇਵਾਰੀ- ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਸ਼ਾ ਮੁਕਤੀ ਮੋਰਚਾ ਮਾਲਵਾ (ਵੈਸਟ) ਜ਼ੋਨ ਦੇ ਵਾਇਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਚੈਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਫਲ ਬਣਾਉਣ ਵਾਸਤੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਐੱਸ.ਐੱਸ.ਪੀ ਅਭਿਮੰਨਿਊ ਰਾਣਾ, ਐੱਸ.ਪੀ (ਡੀ) ਅਸ਼ੋਕ ਮੀਨਾ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਸ਼੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ ਵਧਾਈ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋਦਾਸ ਸਿੰਘ ਖਾਲਸਾ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿੱਡਾ, ਹਲਕਾ ਵਾਇਸ ਕੋਆਰਡੀਨੇਟਰ ਸ਼੍ਰੀ ਮੁਕਤਸਰ ਸਾਹਿਬ ਹਰਜਿੰਦਰ ਸਿੰਘ ਸੀਰਵਾਲੀ ਅਤੇ ਅੰਗਰੇਜ ਸਿੰਘ ਕੰਮਾਂ, ਹਲਕਾ ਵਾਇਸ ਕੋਆਰਡੀਨੇਟਰ ਮਲੋਟ ਨਵਦੀਪ ਸਿੰਘ ਔਲਖ ਅਤੇ ਸੁਖਦੀਪ ਸਿੰਘ, ਹਲਕਾ ਵਾਇਸ ਕੋਆਰਡੀਨੇਟਰ ਗਿੱਦੜਬਾਹਾ ਸੁਰਜੀਤ ਸਿੰਘ ਖਾਲਸਾ ਅਤੇ ਬਲਜਿੰਦਰ ਸਿੰਘ ਸੂਰੇਵਾਲਾ, ਹਲਕਾ ਵਾਇਸ ਕੋਆਰਡੀਨੇਟਰ ਲੰਬੀ ਹਰਪ੍ਰੀਤ ਸਿੰਘ ਭੀਟੀਵਾਲਾ ਅਤੇ ਦਿਲਬਾਗ ਸਿੰਘ ਪੰਨੀਵਾਲਾ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਿਰ ਸਨ।
Author : Malout Live



