ਅੱਜ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦਾਨੇਵਾਲਾ ਵਿਖੇ ਦਿਖਾਈ ਜਾਵੇਗੀ ਫਿਲਮ ਸਤਲੁਜ

ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ 'ਤੇ ਆਧਾਰਿਤ ਫਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ ਅੱਜ 13 ਜੁਲਾਈ 2026 (ਸੋਮਵਾਰ) ਨੂੰ ਸ਼ਾਮ 7:30 ਵਜੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ, ਦਾਨੇਵਾਲਾ, ਜੀ.ਟੀ. ਰੋਡ (ਮਲੋਟ) ਵਿਖੇ ਕਰਵਾਇਆ ਜਾ ਰਿਹਾ ਹੈ।

ਮਲੋਟ : ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਸੰਗਤ ਦੇ ਸਾਂਝੇ ਸਹਿਯੋਗ ਨਾਲ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ 'ਤੇ ਆਧਾਰਿਤ ਫਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ ਅੱਜ 13 ਜੁਲਾਈ 2026 (ਸੋਮਵਾਰ) ਨੂੰ ਸ਼ਾਮ 7:30 ਵਜੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ, ਦਾਨੇਵਾਲਾ, ਜੀ.ਟੀ. ਰੋਡ (ਮਲੋਟ) ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਸਰਬੱਤ ਨਗਰ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਸਮਾਂ ਕੱਢ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਅਤੇ ਇਸ ਪ੍ਰੇਰਨਾਦਾਇਕ ਫਿਲਮ ਦਾ ਲਾਭ ਪ੍ਰਾਪਤ ਕਰਨ।

Author : Malout Live