ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ- ਜਗਦੀਪ ਸਿੰਘ ਕਾਕਾ ਬਰਾੜ

ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਿਆ ਜਾ ਸਕੇ, ਇਹ ਜਾਣਕਾਰੀ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇਣ ਉਪਰੰਤ ਦਿੱਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਿਆ ਜਾ ਸਕੇ, ਇਹ ਜਾਣਕਾਰੀ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇਣ ਉਪਰੰਤ ਦਿੱਤੀ।

ਉਹਨਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਇਸ ਪਿੰਡ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਧ ਤੋਂ ਵੱਧ ਸਿੱਖਿਆ ਸੰਬੰਧੀ ਪ੍ਰਚਾਰ ਕਰੇਗੀ ਤਾਂ ਜੋ ਸ਼ੁਰੂ ਹੋਣ ਵਾਲੇ ਵਿੱਦਿਅਕ ਸੈਸ਼ਨ ਵਿੱਚ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਸਕਣ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਉੱਚ ਅਹੁਦਿਆਂ ਤੇ ਪਹੁੰਚ ਸਕਣ। ਇਸ ਮੌਕੇ ਸਕੂਲ ਪ੍ਰਬੰਧਕ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

Author : Malout Live