ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਭਾਰੀ ਬੇਮੌਸਮੀ ਬਾਰਸ਼ ਕਾਰਨ ਨੁਕਸਾਨੀ ਫਸਲ ਲਈ ਸਰਕਾਰ ਦੇਵੇ ਮੁਆਵਜ਼ਾ
ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਨੇ ਇੱਕ ਸਾਂਝੇ ਬਿਆਨ ਰਾਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਲਾਕ ਮਲੋਟ, ਲੰਬੀ, ਸ਼੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਦੇ ਪਿੰਡਾਂ ਵਿੱਚ ਭਾਰੀ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਪੱਕੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਅਤੇ ਕਈ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਹੋਣ ਕਰਕੇ ਝੋਨਾ ਜ਼ਮੀਨ ਉੱਪਰ ਵਿਛ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੇ ਸਰਪ੍ਰਸਤ ਰੇਸ਼ਮ ਸਿੰਘ ਸਿੱਧੂ, ਜਰਨੈਲ ਸਿੰਘ ਸੰਧੂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਵਾਈਸ ਪ੍ਰਧਾਨ ਹਰਜਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ, ਜਸਦੇਵ ਸਿੰਘ ਸੰਧੂ ਪ੍ਰਧਾਨ ਸ਼ਹਿਰੀ ਇਕਾਈ ਮਲੋਟ, ਮਾਸਟਰ ਸੁੱਚਾ ਸਿੰਘ ਸਰਾਵਾਂ ਬੋਦਲਾਂ, ਮਾਸਟਰ ਟਹਿਲ ਸਿੰਘ ਸੰਧੂ, ਗੁਰਦਿਆਲ ਸਿੰਘ ਸੰਧੂ ਗੁਰਮੀਤ ਸਿੰਘ ਢਿੱਲੋਂ ਜੰਡ ਵਾਲਾ ਨੇ ਇੱਕ ਸਾਂਝੇ ਬਿਆਨ ਰਾਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਲਾਕ ਮਲੋਟ, ਲੰਬੀ, ਸ਼੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਦੇ ਪਿੰਡਾਂ ਵਿੱਚ ਭਾਰੀ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਪੱਕੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਅਤੇ ਕਈ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਹੋਣ ਕਰਕੇ ਝੋਨਾ ਜ਼ਮੀਨ ਉੱਪਰ ਵਿਛ ਗਿਆ।
ਸੋਕੇ ਦੇ ਬਾਵਜੂਦ ਵੀ ਕਿਸਾਨਾਂ ਨੇ ਆਪਣੇ ਪੁੱਤਾਂ ਵਾਂਗ ਪਾਲੀ ਫ਼ਸਲ ਪੂਰੀ ਤਰ੍ਹਾਂ ਨਾਲ ਖਰਾਬ ਹੋ ਗਈ ਹੈ ਅਤੇ ਮੰਡੀਆਂ ਵਿੱਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਨੂੰ ਭਾਰੀ ਮੀਂਹ ਦਾ ਪਾਣੀ ਰੋੜ ਕੇ ਲੈ ਗਿਆ। ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਤਰੁੰਤ ਗਿਰਦਾਵਰੀ ਕਰਵਾ ਕੇ ਝੋਨੇ ਦੀ ਫ਼ਸਲ ਦਾ ਬਣਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।
Author : Malout Live



