ਸਿਹਤ ਵਿਭਾਗ ਵੱਲੋਂ 70 ਸਾਲ ਤੋਂ ਉੱਪਰ ਹਰੇਕ ਵਿਅਕਤੀ ਨੂੰ ਆਪਣਾ ਆਯੂਸ਼ਮਾਨ ਭਾਰਤ ਕਾਰਡ ਬਨਾਉਣ ਦੀ ਅਪੀਲ
ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਲਈ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਕਰਵਾਉਣ ਦੇ ਨਾਲ-ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਲਈ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਕਰਵਾਉਣ ਦੇ ਨਾਲ-ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਪਹਿਲਾਂ ਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਖ-ਵੱਖ ਕੈਟਾਗਿਰੀਆਂ ਨੂੰ 5 ਲੱਖ ਰੁਪਏ ਤੱਕ ਮੁਫ਼ਤ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ।
ਹੁਣ ਪਿਛਲੇ ਕੁੱਝ ਸਮੇਂ ਤੋਂ ਸਰਕਾਰ ਵੱਲੋਂ ਪੰਜਾਬ ਦੇ 70 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਆਪਣਾ ਆਧਾਰ ਕਾਰਡ ਲਿਜਾਕੇ ਕਿਸੇ ਵੀ ਸਰਕਾਰੀ ਹਸਪਤਾਲ, ਕਮਿਊਨਿਟੀ ਹੈੱਲਥ ਸੈਂਟਰ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਵਾ ਸਕਦੇ ਹਨ ਅਤੇ ਇਸ ਯੋਜਨਾ ਦਾ ਲਾਭ ਉਠਾ ਸਕਦੇ ਹਨ। ਉਹਨਾਂ ਦੱਸਿਆ ਕਿ ਸਰਕਾਰ ਦਾ ਬਜ਼ੁਰਗਾਂ ਲਈ ਇਹ ਬਹੁਤ ਵਧੀਆ ਉਪਰਾਲਾ ਹੈ, ਹੁਣ 70 ਸਾਲਾਂ ਤੋਂ ਉੱਪਰ ਸਾਰੇ ਬਜ਼ੁਰਗ ਆਪਣਾ 5 ਲੱਖ ਤੱਕ ਦਾ ਇਲਾਜ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਤੋਂ ਮੁਫ਼ਤ ਕਰਵਾ ਸਕਣਗੇ। ਇਸ ਯੋਜਨਾ ਅਧੀਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ 971 ਵਿਅਕਤੀਆਂ ਦੇ ਕਾਰਡ ਬਨਾਏ ਜਾ ਚੁੱਕੇ ਹਨ ਅਤੇ ਅਤੇ ਵੱਖ-ਵੱਖ ਹਸਪਤਾਲਾਂ ਤੋਂ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ। ਉਹਨਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਪਰਿਵਾਰ ਦੇ 70 ਸਾਲ ਤੋਂ ਉੱਪਰ ਦੇ ਵਿਅਕਤੀ ਆਪਣਾ ਆਧਾਰ ਕਾਰਡ ਲਿਜਾ ਕੇ ਕਿਸੇ ਵੀ ਸਿਵਲ ਹਸਪਤਾਲਾਂ, ਕਮਿਊਨਿਟੀ ਹੈੱਲਥ ਸੈਂਟਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਆਯੂਸ਼ਮਾਨ ਕਾਰਡ ਬਣਵਾ ਸਕਦੇ ਹਨ।
Author : Malout Live