ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ ਗਲੀ ਨੰ 1 ਤੋਂ 5 ਤੱਕ ਅਤੇ ਨਾਲ ਲੱਗਦੇ ਏਰੀਏ ਵਿੱਚ ਜਾ ਕੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੈਂਫਲਿਟ ਵੰਡੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ।
ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ ਗਲੀ ਨੰ 1 ਤੋਂ 5 ਤੱਕ ਅਤੇ ਨਾਲ ਲੱਗਦੇ ਏਰੀਏ ਵਿੱਚ ਜਾ ਕੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੈਂਫਲਿਟ ਵੰਡੇ ਗਏ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।
Author : Malout Live