ਸਿਹਤ ਵਿਭਾਗ ਵੱਲੋਂ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐੱਚ.ਸੀ. ਵਿੱਚ ਗਰਭਵਤੀਆਂ ਦੀ ਜਾਂਚ ਲਈ
ਹਰ ਮਹੀਨੇ ਦੀ 9 ਅਤੇ 23 ਤਰੀਕ ਨੁੰ ਸਪੈਸ਼ਲ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ, ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਮੁਫਤ ਚੈਕਅੱਪ ਅਤੇ ਮੁਫ਼ਤ ਟੈੱਸਟ ਕੀਤੇ ਜਾਂਦੇ ਹਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਰ ਮਹੀਨੇ ਦੀ 9 ਅਤੇ 23 ਤਰੀਕ ਨੁੰ ਸਪੈਸ਼ਲ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ, ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਮੁਫਤ ਚੈਕਅੱਪ ਅਤੇ ਮੁਫ਼ਤ ਟੈੱਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ 9 ਅਕਤੂਬਰ ਦਿਨ ਬੁੱਧਵਾਰ ਨੂੰ ਵੀ ਜਿਲ੍ਹੇ ਦੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਆਲਮਵਾਲਾ, ਦੋਦਾ, ਚੱਕ ਸ਼ੇਰੇਵਾਲਾ, ਬਰੀਵਾਲਾ ਅਤੇ ਲੰਬੀ ਵਿਖੇ ਗਰਭਵਤੀ ਔਰਤਾਂ ਦੇ ਸਾਰੇ ਟੈੱਸਟ ਅਤੇ ਚੈੱਕਅਪ ਮੁਫ਼ਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਫੀਲਡ ਸਟਾਫ ਨੂੰ ਇਸ ਸੰਬੰਧੀ ਹਦਾਇਤ ਕੀਤੀਆਂ ਹੋਈਆਂ ਹਨ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਗਰਭਵਤੀ ਮਾਵਾਂ ਦੇ ਸਮੇਂ ਸਿਰ ਲੋੜੀਂਦੇ ਟੈੱਸਟ ਕਰਕੇ ਅਤੇ ਸਿਹਤ ਸੇਵਾਵਾਂ ਦੇ ਕੇ ਜਨੇਪੇ ਦੌਰਾਨ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ। ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫ਼ਸਰ, ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐਮ ਅਤੇ ਭੁਪਿੰਦਰ ਸਿੰਘ ਸਟੈਨੋ ਹਾਜ਼ਿਰ ਸਨ।
Author : Malout Live