ਸਿਹਤ ਵਿਭਾਗ ਵੱਲੋਂ ਦੀਵਾਲੀ ਮੌਕੇ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਲਗਾਤਾਰ ਕੀਤੀ ਜਾ ਰਹੀ ਹੈ ਚੈਕਿੰਗ
ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ।
ਉਹਨਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਮਠਿਆਈ ਵਿਕਰੇਤਾਵਾਂ ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਮਠਿਆਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੁੰਦਾ ਹੈ ਤਾਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਿਲਵਾਟਖੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ਼-ਸੁਥਰੀਆਂ ਖਾਣ ਵਾਲੀਆਂ ਵਸਤੂਆਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਫੂਡ ਸੇਫਟੀ ਟੀਮ ਜਿਸ ਵਿੱਚ ਡਾ. ਦੁਪਿੰਦਰ ਕੁਮਾਰ ਜਿਲ਼੍ਹਾ ਸਿਹਤ ਅਫਸਰ, ਸ਼੍ਰੀਮਤੀ ਗਗਨਦੀਪ ਕੌਰ ਫੂਡ ਸੇਫਟੀ ਅਫ਼ਸਰ ਅਤੇ ਸ਼੍ਰੀ ਗੌਰਵ ਕੁਮਾਰ ਫੂਡ ਸੇਫਟੀ ਅਫ਼ਸਰ ਸ਼ਾਮਿਲ ਹਨ ਵੱਲੋਂ ਲਗਾਤਾਰ ਜਿਲ੍ਹੇ ਦੇ ਮਿਠਾਈ ਵਿਕਰੇਤਾਵਾਂ ਅਤੇ ਹਲਵਾਈਆਂ ਦੀਆਂ ਦੁਕਾਨਾਂ ਦੀ ਇੰਸਪੈਕਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਜਿਲ੍ਹੇ ਦੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼-ਸੁਥਰੀਆਂ ਅਤੇ ਮਿਲਾਵਟ ਰਹਿਤ ਮਠਿਆਈਆਂ ਹੀ ਲੋਕਾਂ ਨੂੰ ਵੇਚਣ ਅਤੇ ਮਠਿਆਈ ਬਣਾਉਣ ਲੱਗੇ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣ ਅਤੇ ਮਿਲਾਵਟ ਰਹਿਤ ਸਮਾਨ ਦੀਆਂ ਹੀ ਮਠਿਆਈਆਂ ਤਿਆਰ ਕੀਤੀਆਂ ਜਾਣ।
Author : Malout Live