ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ
ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ। ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ।
ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਅਤੇ ਨਾਲ ਲਗਦੇ ਏਰੀਏ ਵਿੱਚ ਜਾ ਕੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈੱਸਟ ਜਰੂਰ ਕਰਵਾਇਆ ਜਾਵੇ। ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।
Author : Malout Live