ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ ਈਦ ਦਾ ਪਵਿੱਤਰ ਤਿਓਹਾਰ

ਸ਼੍ਰੀ ਮੁਕਤਸਰ ਸਾਹਿਬ ਵਿਖੇ ਈਦ ਦਾ ਪਵਿੱਤਰ ਤਿਓਹਾਰ ਬੜੇ ਹੀ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਵੀ ਸ਼੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ ਵਿਖੇ ਪਹੁੰਚ ਕੇ ਈਦ ਦੀ ਵਧਾਈ ਦਿੱਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ ਈਦ ਦਾ ਪਵਿੱਤਰ ਤਿਓਹਾਰ ਬੜੇ ਹੀ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਵੀ ਸ਼੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ ਵਿਖੇ ਪਹੁੰਚ ਕੇ ਈਦ ਦੀ ਵਧਾਈ ਦਿੱਤੀ। ਇਸ ਦੌਰਾਨ ਹਿੰਦੂ ਅਤੇ ਸਿੱਖ ਭਾਈਚਾਰੇ ਨੇ ਵੀ ਮਸਜਿਦ ਵਿਖੇ ਪਹੁੰਚ ਕੇ ਈਦ ਦੀ ਵਧਾਈ ਦਿੱਤੀ ਅਤੇ ਏਕਤਾ ਦਾ ਸੁਨੇਹਾ ਦਿੱਤਾ।

ਇਸ ਮੌਕੇ ਮਸਜਿਦ ਦੇ ਮੌਲਵੀ ਨੇ ਵੀ ਮਸਜਿਦ ਵਿਖੇ ਪਹੁੰਚੇ ਸਾਰਿਆਂ ਪਤਵੰਤਿਆਂ ਨੂੰ ਜੀ ਆਇਆਂ ਆਖਿਆ ਤੇ ਈਦ ਉਲ ਫਿਤਰ ਦੀ ਵਧਾਈ ਦਿੱਤੀ।

Author : Malout Live