ਡਿਪਟੀ ਕਮਿਸ਼ਨਰ ਵੱਲੋਂ ਖੁੱਲਾ ਦਰਬਾਰ ਲਗਾ ਕੇ ਮੌਕੇ 'ਤੇ ਲੋਕਾਂ ਦੇ ਮਸਲੇ ਕੀਤੇ ਜਾਣਗੇ ਹੱਲ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ। ਜਿਸ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ 'ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਲੋਕ ਸੁਵਿਧਾ ਕੈਂਪ ਬਾਅਦ ਦੁਪਹਿਰ 3 ਵਜੇ ਬਾਬਾ ਜੀਵਨ ਸਿੰਘ ਧਰਮਸ਼ਾਲਾ, ਵਾਰਡ ਨੰਬਰ 10, ਗਿੱਦੜਬਾਹਾ ਵਿਖੇ ਅਤੇ ਸ਼ਾਮ 5 ਵਜੇ ਮੰਡੀ ਵਾਲੀ ਧਰਮਸ਼ਾਲਾ, ਗਿੱਦੜਬਾਹਾ ਵਿਖੇ ਲਗਾਏ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।