ਸ਼੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਮੇਲੇ ਮਾਘੀ ਮੌਕੇ ਗਤਕੇ ਦੇ ਜੌਹਰ ਵੀ ਵੇਖਣ ਨੂੰ ਮਿਲਣਗੇ
ਸ਼੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਸਿੱਖ ਕੌਮ ਦੀ ਅਣਮੁੱਲੀ ਵਿਰਾਸਤ ਲਾਡਲੀਆਂ ਫੌਜਾਂ ਵੱਲੋਂ 15 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ 10ਵੀਂ ਨੇੜੇ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ 10ਵੀਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਘੋੜ ਦੌੜਾਂ, ਮਹੱਲਾ ਅਤੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਸਿੱਖ ਕੌਮ ਦੀ ਅਣਮੁੱਲੀ ਵਿਰਾਸਤ ਲਾਡਲੀਆਂ ਫੌਜਾਂ ਵੱਲੋਂ 15 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ 10ਵੀਂ ਨੇੜੇ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ 10ਵੀਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਘੋੜ ਦੌੜਾਂ, ਮਹੱਲਾ ਅਤੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ।
ਹੋਰ ਜਾਣਕਾਰੀ ਦਿੰਦਿਆਂ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਜੋਗਾ ਸਿੰਘ ਸ਼੍ਰੀ ਬਾਬਾ ਬਕਾਲਾ ਸਾਹਿਬ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ਼੍ਰੀ ਅਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਦਲ ਪੰਥ ਦੇ ਘੋੜੇ ਅਤੇ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਸੰਗਤਾਂ ਨੂੰ ਸਮੇਂ ਸਿਰ ਹਾਜ਼ਰੀ ਭਰਨ ਦੀ ਅਪੀਲ ਕੀਤੀ।
Author : Malout Live



