ਗਿੱਦੜਬਾਹਾ ਦੇ ਡੀ.ਐੱਸ.ਪੀ ਦਫਤਰ ਵਿਖੇ ਕਰਵਾਇਆ ਗਿਆ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿੱਦੜਬਾਹਾ ਜ਼ਿਮਨੀ ਚੋਣ ਦੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿੱਦੜਬਾਹਾ ਜ਼ਿਮਨੀ ਚੋਣ ਦੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

ਇਸ ਸ਼ੁਕਰਾਨਾ ਸਮਾਗਮ ਤਹਿਤ ਡੀ.ਐੱਸ.ਪੀ ਗਿੱਦੜਬਾਹਾ ਦੇ ਦਫ਼ਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਦੌਰਾਨ ਭਾਈਚਾਰਕ ਸਾਂਝ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਡੀ.ਐੱਸ.ਪੀ ਗਿੱਦੜਬਾਹਾ ਸਮੇਤ ਸਮੂਹ ਪੁਲਿਸ ਅਫਸਰ ਸਹਿਬਾਨ ਹਾਜ਼ਿਰ ਸਨ।

Author : Malout Live