ਵਾਤਾਵਰਨ ਦੀ ਸਾਂਭ ਸੰਭਾਲ ਲਈ ਸ.ਸ.ਸ. ਸਕੂਲ (ਲੜਕੇ) ਅਬੁਲਖੁਰਾਣਾ ਦੀ ਮੈਨੇਜਮੈਂਟ ਕਮੇਟੀ ਨੇ ਲਗਾਏ ਬੂਟੇ
ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਮੱਦਨਜ਼ਰ ਸ.ਸ.ਸ. ਸਕੂਲ (ਲੜਕੇ) ਅਬੁਲਖੁਰਾਣਾ ਦੀ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ ਵੱਲੋਂ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਕਮੇਟੀ ਚੇਅਰਮੈਨ ਸ. ਪਵਨ ਸਿੰਘ ਨੰਬਰਦਾਰ ਦੀ ਅਗਵਾਈ 'ਚ ਲਗਭਗ 25 ਬੂਟੇ ਲਗਾਏ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਮੱਦਨਜ਼ਰ ਸ.ਸ.ਸ. ਸਕੂਲ (ਲੜਕੇ) ਅਬੁਲਖੁਰਾਣਾ ਦੀ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ ਵੱਲੋਂ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਕਮੇਟੀ ਚੇਅਰਮੈਨ ਸ. ਪਵਨ ਸਿੰਘ ਨੰਬਰਦਾਰ ਦੀ ਅਗਵਾਈ 'ਚ ਲਗਭਗ 25 ਬੂਟੇ ਲਗਾਏ ਗਏ। ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸ਼੍ਰੀ ਸੰਜੇ ਕੁਮਾਰ ਅਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਰਿਹਾ।
ਇਸ ਮੌਕੇ ਚੇਅਰਮੈਨ ਸ. ਪਵਨ ਸਿੰਘ ਨੰਬਰਦਾਰ ਤੇ ਪ੍ਰਿੰਸੀਪਲ ਸ਼੍ਰੀਮਤੀ ਬਿਮਲਾ ਰਾਣੀ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ।
Author : Malout Live



