ਮਲੋਟ ਸ਼ਹਿਰ ਦੇ ਵਾਰਡ ਨੰਬਰ 14 ਵਿੱਚ ਬਣਨ ਵਾਲੇ ਨਵੇਂ ਮੁਹੱਲਾ ਕਲੀਨਿਕ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 14 ਵਿੱਚ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਮੁਹੱਲਾ ਕਲੀਨਿਕ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਕਰੀਬ ਤਿੰਨ ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਸਿਹਤ ਸਹੂਲਤਾਂ ਲਈ ਅਰਪਨ ਕੀਤਾ ਜਾਵੇਗਾ।

ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 14 ਵਿੱਚ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਮੁਹੱਲਾ ਕਲੀਨਿਕ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਮੁਤਾਬਿਕ ਲੋਕਾਂ ਨੂੰ ਹੋਰ ਬਿਹਤਰ ਤੇ ਘਰ ਦੇ ਕੋਲ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਕਰੀਬ ਤਿੰਨ ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਸਿਹਤ ਸਹੂਲਤਾਂ ਲਈ ਅਰਪਨ ਕੀਤਾ ਜਾਵੇਗਾ।

ਇਸ ਮੌਕੇ ਵਾਰਡ ਦੇ ਕੌਂਸਲਰ ਹਰਮੇਲ ਸਿੰਘ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਅਤੇ ਇਸ ਉਪਰਾਲੇ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਵੱਲੋਂ ਇਸ ਨਵੇਂ ਬਣਨ ਜਾ ਰਹੇ ਮੁਹੱਲਾ ਕਲੀਨਿਕ ’ਤੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਠੇਕੇਦਾਰ ਜਵਾਹਰ ਲਾਲ ਨੇ ਦੱਸਿਆ ਕੇ ਇਸ ਕੰਮ ਉੱਪਰ ਕਰੀਬ 38 ਲੱਖ ਰੁਪਏ ਰਾਸ਼ੀ ਖਰਚਾ ਆਵੇਗਾ। ਜਿਸ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਕੰਮ ਨੂੰ ਮਿੱਥੇ ਸਮੇਂ 3 ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਹੈਪੀ ਸਿੰਗਲਾ, ਅਸ਼ਵਨੀ ਕੁਮਾਰ ਗੋਇਲ, ਅਰਸ਼ ਸਿੱਧੂ, ਛਿੰਦਰ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਪਾਰਟੀ ਵਰਕਰ ਹਾਜ਼ਿਰ ਸਨ।

Author : Malout Live