ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸ਼੍ਰੀ ਅਖੰਡ ਰਮਾਇਣ ਪਾਠ ਨਾਲ ਨਵੇਂ ਸੈਸ਼ਨ ਦਾ ਹੋਇਆ ਸ਼ੁੱਭ ਆਰੰਭ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਦਿਆਰਥੀਆਂ ਦੇ ਨਵੇਂ ਵਿੱਦਿਅਕ ਸੈਸ਼ਨ 'ਚ ਤਰੱਕੀ ਤੇ ਖੁਸ਼ਹਾਲੀ ਨੂੰ ਮੁੱਖ ਰੱਖਦਿਆਂ ਸਕੂਲ ਦੇ ਨਵੇਂ ਸੈਸ਼ਨ ਦਾ ਆਰੰਭ ਸਕੂਲ ਵਿੱਚ ਹਵਨ, ਭਜਨ ਸੰਧਿਆ ਤੇ ਸ਼੍ਰੀ ਅਖੰਡ ਰਮਾਇਣ ਪਾਠ ਦੇ ਨਾਲ ਕੀਤਾ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਦਿਆਰਥੀਆਂ ਦੇ ਨਵੇਂ ਵਿੱਦਿਅਕ ਸੈਸ਼ਨ 'ਚ ਤਰੱਕੀ ਤੇ ਖੁਸ਼ਹਾਲੀ ਨੂੰ ਮੁੱਖ ਰੱਖਦਿਆਂ ਸਕੂਲ ਦੇ ਨਵੇਂ ਸੈਸ਼ਨ ਦਾ ਆਰੰਭ ਸਕੂਲ ਵਿੱਚ ਹਵਨ, ਭਜਨ ਸੰਧਿਆ ਤੇ ਸ਼੍ਰੀ ਅਖੰਡ ਰਮਾਇਣ ਪਾਠ ਦੇ ਨਾਲ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੇ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਇਆ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਸਕੂਲ ਪ੍ਰਿੰਸੀਪਲ ਨੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਕੂਲ ਦੇ ਨਵੇਂ ਸੈਸ਼ਨ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਵਧਾਈ ਦਿੱਤੀ।
Author : Malout Live