ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਚੁੱਕਵਾਈ ਗਈ ਸਹੁੰ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜਿਲ੍ਹੇ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁੱਕਵਾਈ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜਿਲ੍ਹੇ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁੱਕਵਾਈ ਗਈ।

ਮਲੋਟ ਦੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੁਆਰਾ ਇਹ ਸਹੁੰ ਚੁੱਕ ਰਸਮ ਅਦਾ ਕਰਵਾਈ ਗਈ। ਸਮਾਗਮ ਵਿੱਚ ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੀ ਹਾਜ਼ਿਰ ਸਨ।

Author : Malout Live