ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਭਲਕੇ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।
Author : Malout Live