ਮਲੋਟ ਵਾਰਡ ਨੰਬਰ-8 ਵਿੱਚ ਸੀਵਰੇਜ ਦੀ ਸਮੱਸਿਆ ਦਾ ਜਲਦ ਹੀ ਕੱਢਿਆ ਜਾਵੇਗਾ ਹੱਲ- ਡਾ. ਬਲਜੀਤ ਕੌਰ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਾਰਡ ਨੰਬਰ-8, ਮਲੋਟ ਵਿੱਚ ਚੱਲ ਰਹੇ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਮੂਲੀਅਤ ਕਰਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਾਰਡ ਨੰਬਰ-8, ਮਲੋਟ ਵਿੱਚ ਚੱਲ ਰਹੇ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਮੂਲੀਅਤ ਕਰਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਲੋਕਾਂ ਵੱਲੋਂ ਸੀਵਰੇਜ ਦੀ ਸਮੱਸਿਆ ਨੂੰ ਸਾਹਮਣੇ ਰੱਖਦੇ ਹੋਏ, ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਦਾ ਜਲਦੀ ਹੱਲ ਕੱਢਿਆ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰੇਕ ਸਮੱਸਿਆ ਦਾ ਤੁਰੰਤ ਨਿਵਾਰਣ ਕੀਤਾ ਜਾਵੇਗਾ।
Author : Malout Live