ਸ਼੍ਰੀ ਸੱਤਿਆ ਸਾਈ ਬੀ.ਐਡ ਕਾਲਜ ਕਰਾਈਵਾਲਾ ਦਾ ਬੀ.ਐਡ ਦੇ ਪਹਿਲੇ ਸਾਲ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਬੀ.ਐਡ ਸੈਸ਼ਨ (2025-27) ਸਾਲ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਸੱਤਿਆ ਸਾਈ ਬੀ.ਐਡ ਕਾਲਜ ਕਰਾਈਵਾਲਾ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਕਾਲਜ ਦੇ ਚੇਅਰਮੈਨ ਸ਼੍ਰੀ ਅਰਵਿੰਦ ਜੈਨ ਨੇ ਕਿਹਾ ਕਿ ਇਹ ਸਭ ਕਾਲਜ ਦੇ ਸਟਾਫ ਦੀ ਅਣਥੱਕ ਮਿਹਨਤ ਦਾ ਹੀ ਨਤੀਜਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਬੀ.ਐਡ ਸੈਸ਼ਨ (2025-27) ਸਾਲ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਸੱਤਿਆ ਸਾਈ ਬੀ.ਐਡ ਕਾਲਜ ਕਰਾਈਵਾਲਾ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਇਸ ਵਿੱਚ ਰਾਜਦੀਪ ਕੌਰ ਸਪੁੱਤਰੀ ਸਤਪਾਲ ਸਿੰਘ ਨੇ 83.11% ਅੰਕ ਹਾਸਿਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਪ੍ਰਿਯੰਕਾ ਸਪੁੱਤਰੀ ਸੁਭਾਸ਼ ਕੁਮਾਰ ਨੇ 82.00% ਅੰਕ ਹਾਸਿਲ ਕਰਕੇ ਦੂਸਰਾ ਸਥਾਨ, ਮੁਸਕਾਨ ਸਪੁੱਤਰੀ ਮਨੋਜ ਕੁਮਾਰ ਅਤੇ ਯੁਕਤੀ ਸਪੁੱਤਰੀ ਜਸਵਿੰਦਰ ਕੁਮਾਰ ਨੇ 80.88% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਕਾਲਜ ਦੇ ਚੇਅਰਮੈਨ ਸ਼੍ਰੀ ਅਰਵਿੰਦ ਜੈਨ ਨੇ ਕਿਹਾ ਕਿ ਇਹ ਸਭ ਕਾਲਜ ਦੇ ਸਟਾਫ ਦੀ ਅਣਥੱਕ ਮਿਹਨਤ ਦਾ ਹੀ ਨਤੀਜਾ ਹੈ। ਉਨਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਮੂਹ ਸਟਾਫ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ।

Author : Malout Live