‘ਖੇਡਾਂ ਵਤਨ ਪੰਜਾਬ ਦੀਆਂ’ 2024 ਸੀਜ਼ਨ-3 ਤਹਿਤ ਜਿਲ੍ਹਾ ਪੱਧਰੀ ਖੇਡਾਂ ਦੇ ਨਤੀਜੇ ਰਹੇ ਸ਼ਾਨਦਾਰ

ਸ਼੍ਰੀ ਮੁਕਤਸਰ ਸਾਹਿਬ ਵਿਖੇ ਅੰ.21 ਅਤੇ ਅੰ.21-30 ਉਮਰ ਵਰਗ ਦੇ ਖੇਡ ਮੁਕਾਬਲਿਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਹੈਂਡਬਾਲ ਗੇਮ ਅੰਡਰ-21 (ਲੜਕੇ) ਵਿੱਚ ਐੱਸ.ਡੀ ਸਕੂਲ ਰੱਥੜੀਆਂ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਭੁੱਲਰ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਮੱਲਣ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਜਿਲ੍ਹਾ ਖੇਡ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੰ.21 ਅਤੇ ਅੰ.21-30 ਉਮਰ ਵਰਗ ਦੇ ਖੇਡ ਮੁਕਾਬਲਿਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।

ਹੈਂਡਬਾਲ ਗੇਮ ਅੰਡਰ-21 (ਲੜਕੇ) ਵਿੱਚ ਐੱਸ.ਡੀ ਸਕੂਲ ਰੱਥੜੀਆਂ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਭੁੱਲਰ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਮੱਲਣ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਹੈਂਡਬਾਲ ਅੰ.21 (ਲੜਕੀਆਂ) ਪਿੰਡ ਭੁੱਲਰ ਦੀ ਟੀਮ ਨੇ ਪਹਿਲਾ ਸਥਾਨ, ਨਿਉ ਮਾਲਵਾ ਸਕੂਲ ਮੱਲਣ ਨੇ ਦੂਜਾ ਸਥਾਨ ਅਤੇ ਐੱਸ.ਡੀ ਸਕੂਲ ਰੱਥੜੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਖੇਡ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ ਬਾਕਸਿੰਗ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਦੀਪੀ ਰਾਣੀ ਜਿਮਨਾਸਟਿਕ ਕੋਚ, ਇੰਦਰਪ੍ਰੀਤ ਕੌਰ ਹਾਕੀ ਕੋਚ, ਵਿਕਰਮਜੀਤ ਸਿੰਘ ਐਥਲੈਟਿਕਸ ਕੋਚ, ਸੁਰੇਖਾ ਕਲਰਕ, ਅੰਕੁਸ਼ ਸੇਤੀਆ ਸਟੈਨੋ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਓਰਟੀ ਦੀ ਟੀਮ ਅਤੇ ਪਤਵੰਤੇ ਮੌਜੂਦ ਸਨ।

Author : Malout Live