ਪੰਜਾਬ ਵਿੱਚ 04 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦਾ ਸ਼ਡਿਊਲ ਹੋਇਆ ਜਾਰੀ

ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿੱਚ ਜੋ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਉਸ ਦੇ ਲਈ 18 ਅਕਤੂਬਰ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ 04 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦਾ ਸ਼ਡਿਊਲ ਚੋਣ ਕਮਿਸ਼ਨ ਵਲੋਂ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿੱਚ ਜੋ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਉਸ ਦੇ ਲਈ 18 ਅਕਤੂਬਰ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੋਵੇਗੀ। ਇਸ ਤੋਂ ਬਾਅਦ 13 ਨਵੰਬਰ ਨੂੰ ਵੋਟਿੰਗ ਸ਼ੁਰੂ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।

Author : Malout Live