ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਵਿਗਿਆਨ ਅਤੇ ਗਣਿਤ ਮੇਲੇ ਨੇ ਅਮਿੱਟ ਛਾਪ ਛੱਡੀ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਵਿਗਿਆਨ ਅਤੇ ਗਣਿਤ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਵੱਲੋਂ ਜੱਜ ਸਾਹਿਬਾਨਾਂ ਦਾ ਧੰਨਵਾਦ ਕੀਤਾ ਤੇ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਗਿਆਨ ਅਤੇ ਗਣਿਤ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੇਲੇ ਵਿੱਚ ਪ੍ਰਿੰਸੀਪਲ ਸ. ਸ਼ਮਿੰਦਰਜੀਤ ਸਿੰਘ, ਪ੍ਰਿੰਸੀਪਲ ਹੇਮਲਤਾ ਕਪੂਰ, ਪ੍ਰਿੰਸੀਪਲ ਰੁਚੀਕਾ ਕਥੂਰੀਆ ਅਤੇ ਸ. ਜਸਪਾਲ ਸਿੰਘ ਮੁੱਖ ਮਹਿਮਾਨ ਵੱਜੋਂ ਮੇਲੇ ਵਿੱਚ ਪਹੁੰਚੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਇਹ ਸਭ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੋਇਆ ਹੈ ਜੋ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਇਸ ਮੇਲੇ ਵਿੱਚ ਭਾਗ ਲਿਆ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਵੱਲੋਂ ਜੱਜ ਸਾਹਿਬਾਨਾਂ ਦਾ ਧੰਨਵਾਦ ਕੀਤਾ ਤੇ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਉਨ੍ਹਾਂ ਨੇ ਵਿਗਿਆਨ ਵਿਸ਼ੇ ਦੇ ਅਧਿਆਪਕ ਮੈਡਮ ਸੀਮਾ ਕਥੂਰੀਆ, ਪਵਲਪ੍ਰੀਤ ਕੌਰ, ਅਮਨਪ੍ਰੀਤ ਕੌਰ, ਮੀਨਲ ਨਰੂਲਾ ਅਤੇ ਗਣਿਤ ਵਿਸ਼ੇ ਦੇ ਅਧਿਆਪਕ ਮੈਡਮ ਸੁਮਨ ਚਲਾਣਾ, ਅਨੂੰ ਬਾਂਸਲ, ਮਾਨਸੀ, ਸੋਨਲ ਅਤੇ ਜਸਵੀਰ ਸਿੰਘ ਦਾ ਇਸ ਮੇਲੇ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ।
Author : Malout Live