ਗਣਤੰਤਰ ਦਿਵਸ ਦੇ ਮੱਦੇਨਜ਼ਰ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦਾ ਹੋਇਆ ਆਯੋਜਨ

6 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦੌਰਾਨ ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ ਨੇ ਜਿੱਥੇ ਹਰੇਕ ਆਈਟਮ ਦਾ ਜਾਇਜਾ ਲਿਆ, ਉੱਥੇ ਆਈਟਮ ਇੰਚਾਰਜਾਂ ਨੂੰ ਲੋੜੀਂਦੇ ਸੁਝਾਅ ਵੀ ਦਿੱਤੇ।

ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਨੇ ਦੱਸਿਆ ਕਿ 26 ਜਨਵਰੀ ਨੁੰ ਗਣਤੰਤਰ ਦਿਵਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੋਗ੍ਰਾਫੀਆਂ ਦੀ ਰਿਹਰਸਲ ਕਰਵਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਵਾਲੇ ਦਿਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਰਿਹਰਸਲ ਕਰਵਾਉਣ ਦਾ ਮਕਸਦ ਹਰੇਕ ਭਾਗੀਦਾਰ ਅੰਦਰ ਇਸ ਸਮਾਗਮ ਨੂੰ ਲੈ ਕੇ ਪੂਰਾ ਜ਼ੋਸ਼ ਤੇ ਐਨਰਜੀ ਹੋਣੀ ਚਾਹੀਦੀ ਹੈ ਤਾਂ ਜੋ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਅਨਿੰਦਰਵੀਰ ਕੌਰ ਜ਼ਿਲ੍ਹਾ ਖੇਡ ਅਫ਼ਸਰ, ਸ਼੍ਰੀ ਰਾਜਿੰਦਰ ਕੁਮਾਰ ਸੋਨੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਰਾਜ ਕੁਮਾਰ ਮੋਂਗਾ ਅਤੇ ਸ਼੍ਰੀ ਪ੍ਰਵੀਨ ਕੁਮਾਰ ਸ਼ਰਮਾ ਵੀ ਮੌਜੂਦ ਸਨ।

Author : Malout Live