ਸਕੱਤਰ ਵੱਲੋਂ ਬਿਰਧ ਆਸ਼ਰਮ ਅਤੇ ਜਿਲ੍ਹਾ ਜੇਲ੍ਹ ਦਾ ਕੀਤਾ ਦੌਰਾ ਅਤੇ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਦਾ ਕੀਤਾ ਆਯੋਜਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ, ਜ਼ਿਲਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ ਅਤੇ ਇੱਕ ਕੇਸ ਦਾ ਨਿਪਟਾਰਾ ਕੀਤਾ ਗਿਆ ਤੇ ਇੱਕ ਹਵਾਲਾਤੀ ਰਿਹਾਅ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ, ਜ਼ਿਲਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ ਅਤੇ ਇੱਕ ਕੇਸ ਦਾ ਨਿਪਟਾਰਾ ਕੀਤਾ ਗਿਆ ਤੇ ਇੱਕ ਹਵਾਲਾਤੀ ਰਿਹਾਅ ਕੀਤਾ ਗਿਆ।
ਇਸ ਮੌਕੇ ਸਕੱਤਰ ਸਾਹਿਬ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਸਮੇਤ ਸਟਾਫ਼ ਮੈਂਬਰ ਵੀ ਹਾਜ਼ਿਰ ਸਨ। ਇਸ ਤੋਂ ਬਾਅਦ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. ਸਾਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ ਅਤੇ ਬਜ਼ੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਉਹਨਾਂ ਸੀਨੀਅਰ ਸੀਟੀਜ਼ਨ ਅਤੇ ਮਾਪੇ ਐਕਟ, 2007 ਦੇ ਹੱਕਾਂ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਦੀ ਵੀ ਪ੍ਰਸੰਸ਼ਾ ਕੀਤੀ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live