ਪਟਾਖਿਆਂ ਤੋਂ ਨਿਕਲਿਆ ਧੂੰਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ- ਡਾ. ਜਗਦੀਪ ਚਾਵਲਾ ਸਿਵਲ ਸਰਜਨ
ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਸ ਵਾਰ ਪ੍ਰਦੂਸ਼ਨ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਸਾਹ, ਦਮਾ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਸ ਵਾਰ ਪ੍ਰਦੂਸ਼ਨ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਸਾਹ, ਦਮਾ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਅਕਸਰ ਬੱਚੇ ਅਨਚੱਲੇ ਪਟਾਖਿਆਂ ਨੂੰ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਨਚੱਲੇ ਪਟਾਖੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਅਨਚੱਲੇ ਪਟਾਖੇ ਕਿਸੇ ਵੀ ਸਮੇਂ ਫਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਟਾਖਿਆਂ ਨਾਲ ਅੱਖਾਂ ਦੀਆਂ ਘਟਨਾਵਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਵਧਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਖਾਂ ਤੇ ਸੱਟ ਲੱਗ ਜਾਵੇ ਤਾਂ ਉਸ ਨੂੰ ਮਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਅੱਖਾਂ ਪ੍ਰਤੀ ਵਰਤੀ ਗਈ ਲਾਪਰਵਾਹੀ ਨਾਲ ਅੱਖਾਂ ਦੀ ਰੋਸ਼ਨੀ ਵੀ ਜਾ ਸਕਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਦਿਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਾਹਿਰ ਡਾਕਟਰਾਂ ਦੀ ਟੀਮਾਂ ਦਾ 24/7 ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।
Author : Malout Live