ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ਼ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਇਆ

ਮਾਨਯੋਗ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਇਆ। ਰੇਲਵੇ ਸਟੇਸ਼ਨ ਪੱਕੀ ਟਿੱਬੀ ਅਤੇ ਮੇਨ ਰੋਡ ਉੱਪਰ ਵੱਖ-ਵੱਖ ਢਾਬਿਆਂ ਤੇ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਵੇਂ ਕਿ ਕੂਲਰ, ਫਰਿਜ਼ ਦੀਆਂ ਟਰੇਆਂ, ਟੈਂਕੀਆਂ, ਗਮਲੇ ਆਦਿ ਵਿੱਚ ਖੜ੍ਹੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਇਆ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਹਰਕੀਰਤਨ ਸਿੰਘ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ਼ ਸੁਨੀਤਾ ਰਾਣੀ ਕਮਿਊਨਿਟੀ ਹੈੱਲਥ ਅਫ਼ਸਰ, ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਉਂਦੇ ਹੋਏ ਰੇਲਵੇ ਸਟੇਸ਼ਨ ਪੱਕੀ ਟਿੱਬੀ ਅਤੇ ਮੇਨ ਰੋਡ ਉੱਪਰ ਵੱਖ-ਵੱਖ ਢਾਬਿਆਂ ਤੇ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਵੇਂ ਕਿ ਕੂਲਰ, ਫਰਿਜ਼ ਦੀਆਂ ਟਰੇਆਂ, ਟੈਂਕੀਆਂ, ਗਮਲੇ ਆਦਿ ਵਿੱਚ ਖੜ੍ਹੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ।

ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਉ, ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਵੋ, ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੱਮਾ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਡੇਂਗੂ ਦੇ ਲੱਛਣ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਹਨ। ਡੇਂਗੂ ਅਤੇ ਚਿਕਨਗੁਨੀਆਂ ਟੈਸਟ ਅਤੇ ਇਲਾਜ ਹਰ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਹੈ। ਇਸ ਮੌਕੇ ਪਿੰਡ ਦੇ ਲੋਕ, ਮਨਿੰਦਰਪਾਲ ਕੌਰ ਅਤੇ ਆਸ਼ਾ ਵਰਕਰਾਂ ਹਾਜ਼ਿਰ ਸਨ।

Author : Malout Live