ਸੂਬਾ ਸਰਕਾਰ ਵਪਾਰੀ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਜ਼ਿਲ੍ਹਾ ਪੱਧਰੀ ਵਪਾਰੀ ਮੀਟਿੰਗ ਦਾ ਆਯੋਜਨ ਸਥਾਨਕ ਘਾਹ ਮੰਡੀ ਚੌਂਕ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਬੈਠਕ ਵਿੱਚ ਵੱਖ-ਵੱਖ ਵਪਾਰੀਆਂ ਅਤੇ ਉਨ੍ਹਾਂ ਸੰਬੰਧੀ ਸੰਗਠਨਾਂ ਨੇ ਸ਼ਿਰਕਤ ਕੀਤੀ। ਵਿਧਾਇਕ ਕਾਕਾ ਬਰਾੜ ਨੇ ਇਸ ਮੌਕੇ ਬੋਲਦਿਆਂ ਭਰੋਸਾ ਦਵਾਇਆ ਕਿ ਵਪਾਰੀਆਂ ਸੰਬੰਧੀ ਸਾਰੀਆਂ ਮੁਸ਼ਕਿਲਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੱਲ ਕੀਤਾ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨਾਲ ਸਬੰਧਿਤ ਮੁੱਦਿਆਂ ਨੂੰ ਤਰਜਹੀ ਤੌਰ ਤੇ ਸੁਲਝਾਉਣ ਲਈ ਜ਼ਿਲ੍ਹਾ ਪੱਧਰੀ ਵਪਾਰੀ ਮੀਟਿੰਗ ਦਾ ਆਯੋਜਨ ਸਥਾਨਕ ਘਾਹ ਮੰਡੀ ਚੌਂਕ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਬੈਠਕ ਵਿੱਚ ਵੱਖ-ਵੱਖ ਵਪਾਰੀਆਂ ਅਤੇ ਉਨ੍ਹਾਂ ਸੰਬੰਧੀ ਸੰਗਠਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਬਾਜ਼ਾਰਾਂ 'ਚ ਆਉਣ ਵਾਲੀ ਟ੍ਰੈਫਿਕ ਦੀ ਸਮੱਸਿਆ, ਪਾਰਕਿੰਗ ਦੀ ਸਮੱਸਿਆ, ਬਾਜ਼ਾਰਾਂ ਚ ਦੁਕਾਨਦਾਰਾਂ ਅਤੇ ਗ੍ਰਾਹਕਾਂ ਲਈ ਵਾਸ਼ਰੂਮ ਬਨਾਉਣ ਸਬੰਧੀ, ਜੀ.ਐਸ.ਟੀ ਸਬੰਧੀ ਸਮੱਸਿਆਵਾਂ ਅਤੇ ਹੋਰ ਵੱਖ-ਵੱਖ ਸਮੱਸਿਆਵਾਂ ਬਾਰੇ ਦੱਸਿਆ ਗਿਆ। ਵਿਧਾਇਕ ਕਾਕਾ ਬਰਾੜ ਨੇ ਇਸ ਮੌਕੇ ਬੋਲਦਿਆਂ ਭਰੋਸਾ ਦਵਾਇਆ ਕਿ ਵਪਾਰੀਆਂ ਸੰਬੰਧੀ ਸਾਰੀਆਂ ਮੁਸ਼ਕਿਲਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਪਾਰੀਆਂ ਨਾਲ ਸਬੰਧਿਤ ਸਾਰੇ ਵਿਭਾਗਾਂ ਦੇ ਮੁੱਖੀ ਮੀਟਿੰਗ 'ਚ ਹਾਜ਼ਿਰ ਹਨ ਜਿਨ੍ਹਾਂ ਨੂੰ ਸਬੰਧਿਤ ਮੰਗਾਂ ਬਾਰੇ ਜਾਣੂੰ ਕਰਵਾਇਆ ਗਿਆ ਹੈ। ਇਸ ਮੌਕੇ ਵਨੀਤ ਜਿੰਦਲ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸ਼੍ਰੀ ਮੁਕਤਸਰ ਸਾਹਿਬ, ਅਸ਼ੋਕ ਬੁੱਟਰ ਚੇਅਰਮੈਨ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਹਲਕਾ ਗਿੱਦੜਬਾਹਾ, ਤੇਜਿੰਦਰ ਸਿੰਘ ਧੂੜੀਆ ਚੇਅਰਮੈਨ ਟਰੇਡਰਜ਼ ਕਮਿਸ਼ਨ ਵਿਧਾਨਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ, ਐੱਸ.ਡੀ.ਐਮ ਬਲਜੀਤ ਕੌਰ ਸ਼੍ਰੀ ਮੁਕਤਸਰ ਸਾਹਿਬ, ਅਮਿਤ ਗੋਇਲ ਸਹਾਇਕ ਕਮਿਸ਼ਨਰ ਜੀ.ਐਸ.ਟੀ, ਮਨਜਿੰਦਰ ਸਿੰਘ ਰਾਜ ਕਰ ਅਫ਼ਸਰ, ਅਮਿਤ ਕੁਮਾਰ ਚਰਾਇਆ ਰਾਜ ਕਰ ਅਫ਼ਸਰ, ਗੁਰਿੰਦਰਜੀਤ ਸਿੰਘ ਰਾਜ ਕਰ ਅਫ਼ਸਰ, ਇੰਦਰਜੀਤ ਬਾਂਸਲ ਪ੍ਰਧਾਨ ਵਪਾਰ ਮੰਡਲ, ਇਕਬਾਲ ਸਿੰਘ ਪ੍ਰਧਾਨ ਆੜ੍ਹਤੀਆ ਯੁਨੀਅਨ, ਅਸ਼ੋਕ ਚੁੱਘ ਪ੍ਰਧਾਨ ਪ੍ਰੋਪਰਟੀ ਡੀਲਰ, ਸਮੂਹ ਵਪਾਰੀ ਵਰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਹਿਬਾਨ ਹਾਜ਼ਿਰ ਸਨ।

Author : Malout Live