ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਵਾਉਣ ਲਈ ਸੂਬਾ ਸਰਕਾਰ ਚਲਾਵੇਗੀ ਵੱਡੀ ਮੁਹਿੰਮ
ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਵਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ 'ਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਮੁੱਖ ਸਕੱਤਰ ਕੇ.ਈ.ਪੀ ਸਿਨ੍ਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਆਪਣੇ ਪੱਤਰ 'ਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ ਆਪਣੇ ਅਧਿਕਾਰ ਖੇਤਰ 'ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਕਿਹਾ ਹੈ।
ਪੰਜਾਬ : ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਵਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ 'ਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਮੁੱਖ ਸਕੱਤਰ ਕੇ.ਈ.ਪੀ ਸਿਨ੍ਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਆਪਣੇ ਪੱਤਰ 'ਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ ਆਪਣੇ ਅਧਿਕਾਰ ਖੇਤਰ 'ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਕਿਹਾ ਹੈ।
ਉਹਨਾਂ ਨੇ ਡਿਪਟੀ ਕਮਿਸ਼ਨਰ ਨੂੰ ਤਾਕੀਦ ਕੀਤੀ ਹੈ ਕਿ ਸਾਰੇ ਮੁੜ ਵਸੇਬਾ 'ਚ ਨਸ਼ਾ ਛੁਡਾਊ ਕੇਂਦਰਾਂ 'ਚ ਲੋੜੀਂਦੇ ਉਪਕਰਣਾਂ ਅਤੇ ਦਵਾਈਆਂ, ਜਿਸ ਵਿੱਚ ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ਼ ਆਦਿ ਸ਼ਾਮਿਲ ਹਨ, ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਤਿਆਰੀਆਂ ਜੰਗੀ ਪੱਧਰ ਤੇ ਕੀਤੀਆਂ ਜਾਣ ਅਤੇ ਹਰੇਕ ਡਿਪਟੀ ਕਮਿਸ਼ਨਰ ਆਉਣ ਵਾਲੇ ਦਿਨਾਂ 'ਚ ਇੱਕ ਪੁਖਤਾ ਯੋਜਨਾ ਨਾਲ ਤਿਆਰ ਰਹੇ। ਉਹਨਾਂ ਕਿਹਾ ਕਿ ਸੰਬੰਧਿਤ ਡਿਪਟੀ ਕਮਿਸ਼ਨਰ ਇਸ ਤਿਆਰੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ਤੇ ਜਿੰਮੇਵਾਰ ਹੋਣਗੇ ਅਤੇ ਇਸ ਸੰਬੰਧ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਹ ਇਹ ਸਾਰੀ ਕਵਾਇਲ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨਗੇ। ਇਸ ਤਰ੍ਹਾਂ ਆਈ.ਏ.ਐੱਸ ਅਧਿਕਾਰੀ ਸੰਦੀਪ ਕੁਮਾਰ ਇਹਨਾਂ ਸਾਰੇ ਕੇਂਦਰਾਂ ਦਾ ਦੌਰਾ ਕਰਨਗੇ ਤੇ ਕਿਸੇ ਵੀ ਤਰ੍ਹਾਂ ਦੀ ਕਮੀ ਪੇਸ਼ੀ ਦੀ ਸਿੱਧੇ ਤੌਰ ਤੇ ਰਿਪੋਰਟ ਕਰਨਗੇ।
Author : Malout Live