ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਵੱਲੋਂ ਮਲੋਟ ਵਿਖੇ ਵੱਖ-ਵੱਖ ਥਾਵਾਂ ਤੇ ਕੀਤੀ ਚੈਕਿੰਗ
ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਮਲੋਟ ਵਿਖੇ ਪ੍ਰੋਜੈਕਟ ਜੀਵਨਜੋਤ ਸੇਵ ਦਾ ਚਾਇਲਡਹੁੱਡ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਦ ਨੂੰ ਰੋਕਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਵੱਖ-ਵੱਖ ਜਗ੍ਹਾ ਤੇ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਮਲੋਟ ਵਿਖੇ ਪ੍ਰੋਜੈਕਟ ਜੀਵਨਜੋਤ ਸੇਵ ਦਾ ਚਾਇਲਡਹੁੱਡ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਦ ਨੂੰ ਰੋਕਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਵੱਖ-ਵੱਖ ਜਗ੍ਹਾ ਤੇ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 5 ਬੱਚੇ ਭੀਖ ਮੰਗਦੇ ਪਾਏ ਗਏ। ਟੀਮ ਦੁਆਰਾ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ, ਬੱਚਿਆਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਪੇਸ਼ ਕੀਤਾ ਗਿਆ।
ਰੈਸਕਿਊ ਕੀਤੇ ਬੱਚਿਆਂ ਦੇ ਮਾਤਾ-ਪਿਤਾ ਦੀ ਕੌਂਸਲਿੰਗ ਕੀਤੀ ਗਈ। ਕੌਂਸਲਿੰਗ ਦੌਰਾਨ ਟੀਮ ਵੱਲੋਂ ਬੱਚਿਆਂ ਦੇ ਮਾਤਾ-ਪਿਤਾ ਨੂੰ ਸਮਝਾਇਆ ਗਿਆ ਕਿ ਉਹ ਅਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰ ਸਕਦੇ ਹਨ। ਉਹਨਾਂ ਨੂੰ ਅਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖ਼ਿਲ ਕਰਵਾਉਣ ਕਿਹਾ ਗਿਆ। ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਨੂੰ ਕਿਹਾ ਗਿਆ ਕਿ ਬਾਲ ਭਿੱਖਿਆ ਕਰਵਾਉਣਾ ਜੁਰਮ ਹੈ, ਜੇਕਰ ਬੱਚੇ ਦੁਬਾਰਾ ਭੀਖ਼ ਮੰਗਦੇ ਪਾਏ ਗਏ ਤਾਂ ਆਪ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਸਮਝਾਇਆ ਗਿਆ ਕਿ ਉਹ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ। ਇਸ ਮੌਕੇ ਡਾ. ਸੁਸ਼ਾਂਤ ਅਰੋੜਾ ਮੈਡੀਕਲ ਅਫ਼ਸਰ ਮਲੋਟ, ਸ਼੍ਰੀਮਤੀ ਅਨੂ ਬਾਲਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ, ਨੁਮਾਇੰਦਾ ਮਿਸ. ਅਮਨਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼੍ਰੀ ਮੁਕਤਸਰ ਸਾਹਿਬ, ਮੈਂਬਰ ਅਮਰਜੀਤ ਸਿੰਘ ਬਾਲ ਭਲਾਈ ਕਮੇਟੀ ਸ਼੍ਰੀ ਮੁਕਤਸਰ ਸਾਹਿਬ, ਮੈਂਬਰ ਗੁਰਪਨੀਤ ਬਾਲ ਭਲਾਈ ਕਮੇਟੀ ਸ਼੍ਰੀ ਮੁਕਤਸਰ ਸਾਹਿਬ, ਨੁਮਾਇੰਦਾ ਸ਼੍ਰੀ ਰਾਕੇਸ਼ ਕੁਮਾਰ (ਸੀ.ਐਚ.ਟੀ), ਜਿਲ੍ਹਾ ਸਿੱਖਿਆ ਅਫ਼ਸਰ, ਮਲੋਟ ਸ਼੍ਰੀ ਰਾਹੁਲ ਸਮਾਜ ਸੇਵਕ ਭੋਲੇ ਕੀ ਫੋਜ ਵੈੱਲਫੇਅਰ ਸੁਸਾਇਟੀ ਮਲੋਟ ਹਾਜ਼ਿਰ ਸਨ।
Author : Malout Live