ਗਣਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਦਾ ਵਿਸ਼ਾ ਰਹੇਗਾ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮ- ਐੱਸ.ਡੀ.ਐੱਮ, ਮਲੋਟ

ਜਨਵਰੀ ਨੂੰ ਗਣਤੰਤਰਤਾ ਦਿਵਸ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਾਣਾ ਮੰਡੀ ਮਲੋਟ ਵਿਖੇ ਉਪ-ਮੰਡਲ ਪ੍ਰਸ਼ਾਸਨ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਨਵਰੀ ਨੂੰ ਗਣਤੰਤਰਤਾ ਦਿਵਸ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਾਣਾ ਮੰਡੀ ਮਲੋਟ ਵਿਖੇ ਉਪ-ਮੰਡਲ ਪ੍ਰਸ਼ਾਸਨ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਉਪ-ਮੰਡਲ ਮੈਜਿਸਟ੍ਰੇਟ ਡਾ. ਸੰਜੀਵ ਕੁਮਾਰ ਨੇ ਸਾਂਝੀ ਕੀਤੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਦਾ ਮਹੀਨਾ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਵਜੋਂ ਮਨਾਇਆ ਜਾਂਦਾ ਹੈ।

ਜਿਸ ਤਹਿਤ ਇਸ ਸਾਲ 26 ਜਨਵਰੀ ਮੌਕੇ ‘ਤੇ ਸਕੂਲੀ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਨਾਟਕ, ਕੋਰੀਓਗ੍ਰਾਫੀ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਮੌਕੇ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਸੰਬੰਧੀ ਸਹੁੰ ਵੀ ਚੁਕਵਾਈ ਜਾਵੇਗੀ ਤਾਂ ਜੋ ਸਮਾਜ ਨੂੰ ਟਰੈਫਿਕ ਨਿਯਮ ਅਤੇ ਸੜਕ ਸੁਰੱਖਿਆ ਸੰਬੰਧੀ ਜਾਗਰੂਕ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਡਾ. ਸੰਜੀਵ ਕੁਮਾਰ, ਪੀ.ਸੀ.ਐੱਸ ਦੀ ਪਹਿਲਕਦਮੀ ਤਹਿਤ 26 ਜਨਵਰੀ 2024 ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕਾਂ ਦੀ ਸਹੂਲਤਾਂ ਸੰਬੰਧੀ, ਸਕੀਮਾਂ ਸੰਬੰਧੀ ਨਾਟਕ ਅਤੇ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸੰਬੰਧੀ ਨਾਟਕ ਅਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕਰਵਾਈ ਗਈ ਸੀ।

Author : Malout Live