ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ
ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤਾ ਜਾਂਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਸੰਬੰਧੀ ਰਾਈਸ ਮੀਲਰ ਐਸੋਸੀਏਸ਼ਨ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਜਿਵੇਂ ਕਿ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਮੰਡੀਆਂ ਤੋਂ ਦੂਰ ਰੱਖਿਆ ਜਾਵੇ। ਇਸ ਸੀਜ਼ਨ ਦੌਰਾਨ ਖਰੀਫ ਦੀ ਇਸ ਫਸਲ (ਝੋਨਾ) ਦੇ ਪ੍ਰਬੰਧਨ ਸੰਬੰਧੀ ਕਿਸੇ ਵੀ ਏਜੰਸੀ ਜਾਂ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਵੇ ਇਸ ਲਈ ਏ.ਡੀ.ਸੀ(ਜ) ਗੁਰਪ੍ਰੀਤ ਸਿੰਘ ਥਿੰਦ(70092-88878) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਿਰ ਨੁਮਾਇੰਦਿਆਂ ਨੂੰ ਉਨ੍ਹਾਂ ਅਸਵਾਸ਼ਨ ਦਿੱਤਾ ਕਿ ਇਸ ਵਾਰ ਝੋਨੇ ਦੀ ਖਰੀਦ ਸੰਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਰਾਈਸ ਮੀਲਰ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ ਤੋਂ ਇਲਾਵਾ ਰਾਈਸ ਮੀਲਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਿਰ ਸਨ।
Author : Malout Live