40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਦੀ ਅੱਜ ਹੋਵੇਗੀ ਆਰੰਭਤਾ

ਮਲੋਟ ਸ਼ਹਿਰ ਦੇ ਉੱਦਮੀ ਨੌਜਵਾਨਾਂ ਵੱਲੋਂ 40 ਮੁਕਤਿਆਂ ਦੀ ਸ਼ਹਾਦਤ ਅਤੇ ਮਾਘੀ ਮੇਲੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਮਿਤੀ 16 ਜਨਵਰੀ ਤੋਂ 26 ਜਨਵਰੀ ਤੱਕ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸਿਖਲਾਈ ਕੋਚ ਬੱਚਿਆਂ ਨੂੰ ਮੁਫ਼ਤ ਦਸਤਾਰ ਸਿਖਲਾਈ ਟ੍ਰੇਨਿੰਗ ਦੇਣਗੇ।

ਮਲੋਟ(ਸ਼੍ਰੀ ਮੁਕਤਸਰ ਸਾਹਿਬ) : ਮਲੋਟ ਸ਼ਹਿਰ ਦੇ ਉੱਦਮੀ ਨੌਜਵਾਨਾਂ ਵੱਲੋਂ 40 ਮੁਕਤਿਆਂ ਦੀ ਸ਼ਹਾਦਤ ਅਤੇ ਮਾਘੀ ਮੇਲੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਮਿਤੀ 16 ਜਨਵਰੀ ਤੋਂ 26 ਜਨਵਰੀ ਤੱਕ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸਿਖਲਾਈ ਕੋਚ ਬੱਚਿਆਂ ਨੂੰ ਮੁਫ਼ਤ ਦਸਤਾਰ ਸਿਖਲਾਈ ਟ੍ਰੇਨਿੰਗ ਦੇਣਗੇ। ਇਸ ਮੌਕੇ ਗੱਲਬਾਤ ਕਰਦਿਆਂ ਦਸਤਾਰ ਸਿਖਲਾਈ ਕੈਂਪ ਦੇ ਪ੍ਰਬੰਧਕਾਂ ਬਲਦੇਵ ਸਿੰਘ ਸਾਹੀਵਾਲ, ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਖਿਆਰਥੀਆਂ ਪਾਸੋਂ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ।

ਕੇਵਲ ਆਪਣੀ ਦਸਤਾਰ, ਬਾਜ, ਪਿੰਨਾ ਅਤੇ ਸ਼ੀਸ਼ਾ ਲੈ ਕੇ ਆਪਣੀ ਸਿਖਲਾਈ ਕਲਾਸ ਵਿੱਚ ਹਾਜ਼ਿਰ ਹੋਣਾ ਪਵੇਗਾ। ਸਿਖਲਾਈ ਕਲਾਸਾਂ ਦਾ ਸਮਾਂ ਸ਼ਾਮ 6:00 ਵਜੇ ਤੋਂ 7:00 ਵਜੇ ਤੱਕ ਰੱਖਿਆ ਗਿਆ ਹੈ ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਦਸਤਾਰ ਦੀ ਸਿਖਲਾਈ ਲੈਣਾ ਚਾਹੁੰਦੇ ਹਨ ਉਹ ਮਿਤੀ 16 ਜਨਵਰੀ ਤੋਂ 26 ਜਨਵਰੀ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਪਹੁੰਚ ਕੇ ਦਸਤਾਰ ਸਿਖਲਾਈ ਲੈ ਸਕਦੇ ਹਨ। ਉਹਨਾਂ ਦੱਸਿਆ ਕਿ 26 ਜਨਵਰੀ ਨੂੰ ਖੁੱਲਾ ਦਸਤਾਰ ਮੁਕਾਬਲਾ ਹੋਵੇਗਾ ਜਿਸ ਵਿੱਚ ਕੋਈ ਵੀ ਪ੍ਰਤੀਯੋਗੀ ਭਾਗ ਲੈ ਸਕਦਾ ਹੈ। ਇਸ ਮੁਕਾਬਲੇ ਵਿੱਚ ਦਸਤਾਰ ਸਜਾਉਣ ਦਾ ਸਮਾਂ 15 ਮਿੰਟ ਦਿੱਤਾ ਜਾਵੇਗਾ ਅਤੇ ਇਸ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਧਰਮਪ੍ਰੀਤ ਸਿੰਘ, ਪ੍ਰਭਪ੍ਰੀਤ ਸਿੰਘ ਰਾਮਗੜੀਆ, ਗੁਰਪ੍ਰੀਤ ਸਿੰਘ, ਅਨਮੋਲਦੀਪ ਸਿੰਘ, ਦਵਿੰਦਰ ਪਾਲ ਸਿੰਘ, ਜੈਦੀਪ ਸਿੰਘ, ਮਹਿਕਦੀਪ ਸਿੰਘ, ਨਮਨਪ੍ਰੀਤ ਸਿੰਘ, ਜੁਗਰਾਜ ਸਿੰਘ ਅਤੇ ਅਨਮੋਲ ਪ੍ਰੀਤ ਸਿੰਘ ਹਾਜ਼ਿਰ ਸਨ।

Author : Malout Live