ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ, ਲੋਕ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ- ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਨੇ ਗੈਸ ਏਜੰਸੀ ਅਤੇ ਪੈਟਰੋਲ ਪੰਪ ਐਸੋਸ਼ੀਏਸ਼ਨ ਅਤੇ ਗੈਸ, ਪੈਟਰੋਲ ਪੰਪਾਂ ਨਾਲ ਸਬੰਧਿਤ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਕ ਜਾਣਕਾਰੀ ਤੇ ਹੀ ਵਿਸ਼ਵਾਸ ਕਰਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹੇ ਵਿੱਚ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਨੇ ਗੈਸ ਏਜੰਸੀ ਅਤੇ ਪੈਟਰੋਲ ਪੰਪ ਐਸੋਸ਼ੀਏਸ਼ਨ ਅਤੇ ਗੈਸ, ਪੈਟਰੋਲ ਪੰਪਾਂ ਨਾਲ ਸਬੰਧਿਤ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਜ਼ਿਲ੍ਹੇ ਵਿੱਚ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਾਰੇ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਰਾਹੀਂ ਫੈਲ ਰਹੀਆਂ ਨਕਾਰਾਤਮਕ ਖ਼ਬਰਾਂ ਅਤੇ ਅਫ਼ਵਾਹਾਂ ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਬੇਲੋੜੀ ਖਰੀਦਦਾਰੀ ਤੋਂ ਬਚਣ ਅਤੇ ਸਿਰਫ਼ ਆਪਣੀ ਲੋੜ ਅਨੁਸਾਰ ਹੀ ਐਲ.ਪੀ.ਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਖਰੀਦਦਾਰੀ ਕਰਨ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਕ ਜਾਣਕਾਰੀ ਤੇ ਹੀ ਵਿਸ਼ਵਾਸ ਕਰਨ।

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਨੇ ਮੀਟਿੰਗ ਵਿੱਚ ਹਾਜ਼ਿਰ ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਹਿੰਮਾਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 137 ਪੈਟਰੋਲ, ਡੀਜ਼ਲ ਦੇ ਪੰਪ ਅਤੇ ਐਲ.ਪੀ.ਜੀ ਗੈਂਸ ਦੀਆਂ 26 ਏਜੰਸੀਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਪੈਟਰੋਲ, ਡੀਜ਼ਲ ਪੰਪਾਂ ਅਤੇ ਐਲ.ਪੀ.ਜੀ ਗੈਸ ਏਜੰਸੀਆਂ ਵਿੱਚ ਸਪਲਾਈ ਦੀ ਕੋਈ ਵੀ ਕਮੀ ਨਹੀਂ ਹੈ ਸਪਲਾਈ ਪਹਿਲਾਂ ਦੀ ਤਰ੍ਹਾ ਹੀ ਨਿਰਵਿਘਨ ਜਾਰੀ ਹੈ। ਆਮ ਜਨਤਾ ਨੂੰ ਘਰੇਲੂ ਜਰੂਰਤਾਂ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ। ਇਸ ਮੌਕੇ ਮਹੁਮੰਦ ਆਸਿਫ ਐਲ.ਪੀ.ਜੀ ਨੋਡਲ ਅਫਸਰ, ਧਰਮਿੰਦਰ ਸਾਹੂ ਜ਼ਿਲ੍ਹਾ ਕੋਆਰਡੀਨੇਟਰ ਇੰਡੀਅਨ ਆਇਲ ਤੋਂ ਇਲਾਵਾ ਜ਼ਿਲ੍ਹਾ ਪੈਟਰੋਲ ਪੰਪ ਐਸੋਸ਼ੀਏਸ਼ਨ ਦੇ ਨੁਮਾਇੰਦੇ ਅਤੇ ਸਮੂਹ ਗੈਸ ਏਜੰਸੀਆਂ ਦੇ ਨੁਮਾਇੰਦੇ ਹਾਜ਼ਿਰ ਸਨ।

Author : Malout Live