ਸ਼੍ਰੀ ਮੁਕਤਸਰ ਸਾਹਿਬ ਵਿਖੇ ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਆਪਣਾ ਨਿਸ਼ਾਨਾ
ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਦੁਕਾਨ ਦੇ ਮਾਲਕ ਰਮੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਉਹ ਸਵੇਰੇ 05:00 ਵਜੇ ਆਪਣੀ ਦੁਕਾਨ ਖੋਲਣ ਆਇਆ ਤਾਂ ਦੁਕਾਨ ਦਾ ਸ਼ਟਰ ਚੱਕਿਆ ਹੋਇਆ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਦੁਕਾਨ ਦੇ ਮਾਲਕ ਰਮੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਉਹ ਸਵੇਰੇ 05:00 ਵਜੇ ਆਪਣੀ ਦੁਕਾਨ ਖੋਲਣ ਆਇਆ ਤਾਂ ਦੁਕਾਨ ਦਾ ਸ਼ਟਰ ਚੱਕਿਆ ਹੋਇਆ ਸੀ। ਜਦ ਉਹ ਦੁਕਾਨ ਅੰਦਰ ਦਾਖਿਲ ਹੋਇਆ ਤਾਂ ਉਸ ਨੇ ਦੇਖਿਆ ਕਿ ਦੁਕਾਨ ਦਾ ਗੱਲਾ ਵੀ ਗਾਇਬ ਸੀ, ਜਿਸ ਵਿੱਚ ਕਰੀਬ ਚਾਰ ਤੋਂ ਪੰਜ ਹਜ਼ਾਰ ਰੁਪਏ ਸੀ।
ਸੀ.ਸੀ.ਟੀ.ਵੀ ਤਸਵੀਰਾਂ ਦੇਖਣ ਤੇ ਪਤਾ ਲੱਗਾ ਕਿ ਚੋਰ ਇੱਕ ਕਾਰ ਤੇ ਸਵਾਰ ਹੋ ਕੇ ਆਏ ਸਨ। ਦੁਕਾਨ ਦੇ ਮਾਲਕ ਵੱਲੋਂ ਪੁਲਿਸ ਨੂੰ ਇਸ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Author : Malout Live