ਇਸ ਦਿਨ ਰਹੇਗੀ ਸਰਕਾਰੀ ਛੁੱਟੀ- ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਲੋਕਾਂ ਨੂੰ ਇਸ ਮਹੀਨੇ ਦੀ 22 ਤਾਰੀਖ਼ ਨੂੰ ਇਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਿਕ 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ।

ਮਲੋਟ (ਪੰਜਾਬ) : ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਲੋਕਾਂ ਨੂੰ ਇਸ ਮਹੀਨੇ ਦੀ 22 ਤਾਰੀਖ਼ ਨੂੰ ਇਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਿਕ 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ।

ਇਸ ਦੌਰਾਨ ਪੰਜਾਬ ਭਰ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ ਇਸ ਛੁੱਟੀ ਤੋਂ ਪਹਿਲਾਂ ਐਤਵਾਰ ਨੂੰ ਵੀ ਸਰਕਾਰੀ ਛੁੱਟੀ ਰਹੇਗੀ। ਇਸ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀ ਐਤਵਾਰ ਅਤੇ ਸੋਮਵਾਰ ਨੂੰ 2 ਇਕੱਠੀਆਂ ਛੁੱਟੀਆਂ ਆ ਗਈਆਂ ਹਨ।

Author : Malout Live