ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵੱਲੋਂ ਤਿੰਨ ਕਲੂਰ ਭੇਂਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ, ਥੇਹੜੀ ਸਾਹਿਬ ਵਿਖੇ ਵਧਦੀ ਗਰਮੀ ਦੇ ਮੌਸਮ ਨੂੰ ਵੇਖਦਿਆਂ ਮਲੋਟ ਨਿਵਾਸੀ ਸ. ਸਿਮਰਨਜੀਤ ਸਿੰਘ ਮੁੱਖ ਸੇਵਾਦਾਰ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜੂਨੀਅਰ ਬਲਾਕ ਦੇ ਵਿਦਿਆਰਥੀਆਂ ਲਈ ਤਿੰਨ ਕੂਲਰਾਂ ਦੀ ਸੇਵਾ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ, ਥੇਹੜੀ ਸਾਹਿਬ ਵਿਖੇ ਵਧਦੀ ਗਰਮੀ ਦੇ ਮੌਸਮ ਨੂੰ ਵੇਖਦਿਆਂ ਮਲੋਟ ਨਿਵਾਸੀ ਸ. ਸਿਮਰਨਜੀਤ ਸਿੰਘ ਮੁੱਖ ਸੇਵਾਦਾਰ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜੂਨੀਅਰ ਬਲਾਕ ਦੇ ਵਿਦਿਆਰਥੀਆਂ ਲਈ ਤਿੰਨ ਕੂਲਰਾਂ ਦੀ ਸੇਵਾ ਕੀਤੀ ਗਈ। ਉਹਨਾਂ ਨਾਲ ਸਮਾਜ ਸੇਵੀ ਸ. ਪੰਜਾਬ ਸਿੰਘ ਵੀ ਹਾਜ਼ਿਰ ਰਹੇ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ. ਕੁਲਦੀਪ ਸਿੰਘ, ਕੋਆਰਡੀਨੇਟਰ ਮੈਡਮ ਮਨਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਸ. ਸਿਮਰਨਜੀਤ ਸਿੰਘ ਦਾ ਇਸ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉਹਨਾਂ ਵੱਲੋਂ ਬੱਚਿਆਂ ਦੀਆਂ ਲੋੜਾਂ ਅਤੇ ਸਕੂਲ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਪ੍ਰਿੰਸੀਪਲ ਸ. ਕੁਲਦੀਪ ਸਿੰਘ ਨਾਲ ਪੂਰੇ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ।

Author : Malout Live