ਜ਼ਿਲ੍ਹੇ ਦੀਆਂ ਮਹਿਲਾ ਸਰਪੰਚਾਂ ਲਈ ਪੰਚਾਇਤ ਨੇਤਰੀ ਅਭਿਆਨ ਤਹਿਤ ਆਯੋਜਿਤ ਹੋਏ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਮਹਿਲਾ ਸਰਪੰਚਾਂ ਦੇ ਲਈ ਪੰਚਾਇਤ ਨੇਤਰੀ ਅਭਿਆਨ ਤਹਿਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਆਰੰਭ ਕੀਤੇ ਗਏ ਸਨ। ਸਿਖਲਾਈ ਪ੍ਰੋਗਰਾਮ ਵਿੱਚ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਅਤੇ ਪੰਚਾਇਤੀ ਰਾਜ ਮੋਹਾਲੀ ਤੋਂ ਮਾਸਟਰ ਰਿਸੋਰਸ ਪਰਸਨ ਮਨਪ੍ਰੀਤ ਕੌਰ ਅਤੇ ਪ੍ਰਦੀਪ ਕੌਰ ਵੱਲੋਂ ਸਿਖਲਾਈ ਦਿੱਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਮਹਿਲਾ ਸਰਪੰਚਾਂ ਦੇ ਲਈ ਪੰਚਾਇਤ ਨੇਤਰੀ ਅਭਿਆਨ ਤਹਿਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ 8 ਅਕਤੂਬਰ 2025 ਤੋਂ ਆਰੰਭ ਕੀਤੇ ਗਏ ਸਨ, ਜੋ ਕਿ 25 ਅਕਤੂਬਰ 2025 ਨੁੰ ਸਮਾਪਤ ਹੋਏ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਏ। ਸਿਖਲਾਈ ਪ੍ਰੋਗਰਾਮ ਵਿੱਚ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਅਤੇ ਪੰਚਾਇਤੀ ਰਾਜ ਮੋਹਾਲੀ ਤੋਂ ਮਾਸਟਰ ਰਿਸੋਰਸ ਪਰਸਨ ਮਨਪ੍ਰੀਤ ਕੌਰ ਅਤੇ ਪ੍ਰਦੀਪ ਕੌਰ ਵੱਲੋਂ ਸਿਖਲਾਈ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੀ ਪ੍ਰਤੀਨਿਧਤਾ ਨੂੰ ਮਜ਼ਬੂਤ ਕਰਨ ਲਈ ਪੰਚਾਇਤੀ ਰਾਜ ਮੰਤਰਾਲਾ ਸਸ਼ਕਤ ਪੰਚਾਇਤ-ਨੇਤਰੀ ਅਭਿਆਨ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਇਕ ਦੂਰਦਰਸ਼ੀ ਪਹਿਲਕਦਮੀ ਹੈ ਇਸ ਅਭਿਆਨ ਦੇ ਤਹਿਤ ਚੁਣੇ ਹੋਏ ਮਹਿਲਾ ਨੁਮਾਇੰਦਿਆਂ ਨੂੰ ਸਿਖਲਾਈ ਦੇਣ ਲਈ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾ ਪ੍ਰਤੀਨਿਧੀਆਂ ਨੂੰ ਵੱਖ-ਵੱਖ ਖੇਡਾਂ, ਤਜ਼ਰਬਾ, ਪੀਅਰ ਲਰਨਿੰਗ ਅਤੇ ਕੇਸ ਅਧਿਐਨਾਂ ਰਾਹੀ ਫੈਸਲਾ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਜਮੀਨੀ ਪੱਧਰ ਤੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਮਹਿਲਾ ਸਰਪੰਚ ਨਾ ਸਿਰਫ ਸੀਟਾਂ ਤੇ ਕਬਜ਼ਾ ਕਰਨ, ਸਗੋਂ ਸਥਾਨਕ ਸ਼ਾਸਨ ਦੇ ਭਵਿੱਖ ਨੂੰ ਵੀ ਆਕਾਰ ਦੇਣ।

Author : Malout Live