ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ- ਡਾ. ਲਖਬੀਰ ਕੌਰ ਸਿੱਧੂ
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਯੋਗ ਅਗਵਾਈ ਵ’ਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫਤਰ ਸਿਵਲ ਸਰਜਨ ਤੋਂ ਸ਼ਹਿਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਤੇ ਫੀਲਡ ’ਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਯੋਗ ਅਗਵਾਈ ਵ’ਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫਤਰ ਸਿਵਲ ਸਰਜਨ ਤੋਂ ਸ਼ਹਿਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਤੇ ਫੀਲਡ ’ਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਸਿਵਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ, ਨਰਸਿੰਗ ਸਟੂਡੈਂਟ ਤੇ ਬ੍ਰੀਡਿੰਗ ਚੈਕਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਏਰੀਏ ’ਚ ਨਰਸਰੀਆਂ, ਖਾਲੀ ਪਲਾਟ, ਉਸਾਰੀ ਅਧੀਨ ਇਮਾਰਤਾਂ ਤੇ ਹੋਰ ਜਨਤਕ ਥਾਵਾਂ ’ਤੇ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਦੇ ਤੌਰ ’ਤੇ ਮਨਾਇਆ ਜਾਵੇ ਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ’ਚ ਲਿਆਂਦਾ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਰੋਜਾਨਾ ਪੱਧਰ ਤੇ ਘਰ-ਘਰ ਤੇ ਜਨਤਕ ਥਾਵਾਂ ’ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਾਣੀ ਖੜਨ ਵਾਲੇ ਸਰੋਤਾਂ ’ਚ ਐਂਟੀਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਤੋਂ ਬਚਾਅ ਹੋ ਸਕੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ। ਇਸ ਮੌਕੇ ਭਗਵਾਨ ਦਾਸ ਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ’ਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ’ਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ।
Author : Malout Live



