ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਾਕਾ ਬਰਾੜ ਨੇ ਖੁਦ ਟਰੈਕਟਰ ਚਲਾ ਕੇ ਮਨਾਇਆ ਖੇਤ ਦਿਵਸ
ਸ. ਗੁਰਮੀਤ ਸਿੰਘ ਖੁੱਡੀਆਂ ਮਾਣਯੋਗ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਯਤਨਾਂ ਸਦਕਾਂ ਅਤੇ ਸ਼੍ਰੀ ਜਸਵੰਤ ਸਿੰਘ ਮਾਣਯੋਗ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਦੇ ਕਿਸਾਨ ਸ. ਬਲਰਾਜ ਸਿੰਘ ਪੁੱਤਰ ਸ. ਜਗਦੇਵ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਦਿਵਸ ਮਨਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਗੁਰਮੀਤ ਸਿੰਘ ਖੁੱਡੀਆਂ ਮਾਣਯੋਗ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਯਤਨਾਂ ਸਦਕਾਂ ਅਤੇ ਸ਼੍ਰੀ ਜਸਵੰਤ ਸਿੰਘ ਮਾਣਯੋਗ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਦੇ ਕਿਸਾਨ ਸ. ਬਲਰਾਜ ਸਿੰਘ ਪੁੱਤਰ ਸ. ਜਗਦੇਵ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਦਿਵਸ ਮਨਾਇਆ ਗਿਆ। ਇਸ ਕਿਸਾਨ ਵੱਲੋਂ ਪਿਛਲੇ 12 ਸਾਲਾਂ ਤੋਂ ਲਗਾਤਰ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੁਦ ਟਰੈਕਟਰ ਚਲਾ ਕੇ ਕਿਸਾਨ ਦਿਵਸ ਵਿੱਚ ਹਾਜ਼ਰੀ ਲਗਵਾਈ ਗਈ।
ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾੳਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨ ਦਿਵਸ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਸ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਲੇਬਰ ਦਾ ਖਰਚਾ ਵੀ ਘਟਦਾ ਹੈ। ਇਸ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਸ਼੍ਰੀ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੀ ਨਿਗਰਾਨੀ ਹੇਠ ਸਮੂਹ ਸਟਾਫ ਬਲਾਕ ਸ਼੍ਰੀ ਮੁਕਤਸਰ ਸਾਹਿਬ ਵੱਲੋ ਕੀਤਾ ਗਿਆ ਅਤੇ ਸਟੇਜ਼ ਦਾ ਸੰਚਾਲਣ ਜ਼ੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕੀਤਾ ਗਿਆ।
Author : Malout Live