ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ- ਯੋਗਾ ਕੋਆਰਡੀਨੇਟਰ
ਸੀ.ਐਮ ਦੀ ਯੋਗਸ਼ਾਲਾ ਦੇ ਤਹਿਤ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਮੁਕਤਸਰ ਸਾਹਿਬ ਬਲਾਕ ਵਿੱਚ 24 ਟ੍ਰੇਨਰਾਂ ਵੱਲੋਂ 114 ਕਲਾਸ ਲਗਾਈਆਂ ਜਾ ਰਹੀਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ.ਐਮ ਦੀ ਯੋਗਸ਼ਾਲਾ ਦੇ ਤਹਿਤ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਯੋਗਾ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜ਼ੋ ਤਣਾਅ ਮੁਕਤ ਜਿੰਦਗੀ ਜਿਉਂ ਸਕਣ। ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮੱਦਦ ਮਿਲ ਰਹੀ ਹੈ।
ਸ਼੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਿਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱਸਾ ਲੈ ਰਹੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ ਦੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਬਲਾਕ ਵਿੱਚ 24 ਟ੍ਰੇਨਰਾਂ ਵੱਲੋਂ 114 ਕਲਾਸ ਲਗਾਈਆਂ ਜਾ ਰਹੀਆਂ ਹਨ। ਮੁਫਤ ਯੋਗਾ ਕਲਾਸਾਂ ਸਿੱਖਣ ਵਾਲੇ 16593 ਮੈਂਬਰ ਰਜਿਸਟਰਡ ਹੋਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ।
Author : Malout Live



