"ਖੇਡਾਂ ਵਤਨ ਪੰਜਾਬ ਦੀਆਂ-2025" ਦੀ ਟਾਰਚ ਰਿਲੇਅ ਪਹੁੰਚੀ ਸ਼੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਸੰਬੰਧੀ ਕੱਢੀ ਜਾ ਰਹੀ ਟਾਰਚ ਰਿਲੇਅ ਪਿੰਡ ਭਲਾਈਆਣਾ ਤੋਂ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਹੁੰਚੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵੈਟਰਨ ਐਥਲੀਟ, ਜਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ, ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਆਮ ਲੋਕ ਹਾਜ਼ਿਰ ਸਨ। ਰਿਲੇਅ ਦੌਰਾਨ ਮਸ਼ਾਲ ਨੂੰ ਅੰਤਰਰਾਸ਼ਟਰੀ ਖਿਡਾਰੀ ਗੁਰਬੀਰ ਕੌਰ ਅਤੇ ਹੋਰ ਰਾਜ ਪੱਧਰੀ ਖਿਡਾਰੀਆਂ ਤੇ ਖੇਡ ਵਿਭਾਗ ਦੇ ਕੋਚਾਂ ਨੇ ਚੁੱਕ ਕੇ ਪੂਰੇ ਸ਼ਹਿਰ ਦਾ ਦੌਰਾ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਸੰਬੰਧੀ ਕੱਢੀ ਜਾ ਰਹੀ ਟਾਰਚ ਰਿਲੇਅ ਪਿੰਡ ਭਲਾਈਆਣਾ ਤੋਂ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਹੁੰਚੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵੈਟਰਨ ਐਥਲੀਟ, ਜਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ, ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਆਮ ਲੋਕ ਹਾਜ਼ਿਰ ਸਨ। ਰਿਲੇਅ ਦੌਰਾਨ ਮਸ਼ਾਲ ਨੂੰ ਅੰਤਰਰਾਸ਼ਟਰੀ ਖਿਡਾਰੀ ਗੁਰਬੀਰ ਕੌਰ ਅਤੇ ਹੋਰ ਰਾਜ ਪੱਧਰੀ ਖਿਡਾਰੀਆਂ ਤੇ ਖੇਡ ਵਿਭਾਗ ਦੇ ਕੋਚਾਂ ਨੇ ਚੁੱਕ ਕੇ ਪੂਰੇ ਸ਼ਹਿਰ ਦਾ ਦੌਰਾ ਕੀਤਾ। ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ 2025 ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ।

ਇਹ ਟਾਰਚ ਰਿਲੇਅ ਸੂਬੇ ਦੇ ਸਾਰੇ ਜਿਲ੍ਹਿਆਂ ਤੋਂ ਹੁੰਦੀ ਹੋਈ 29 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਹੀ ਸਮਾਪਤ ਹੋਵੇਗੀ। ਇਹਨਾਂ ਖੇਡਾਂ ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਉਣ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਈਆਂ ਜਾਣਗੀਆਂ। ਇਸ ਮੌਕੇ ਡੀ.ਐਸ.ਪੀ ਅਮਨਦੀਪ ਸਿੰਘ, ਨਾਇਬ ਤਹਿਸੀਲਦਾਰ ਮਨਵੀਰ ਕੌਰ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ, ਰਜਿੰਦਰ ਸਿੰਘ ਬਰੀਵਾਲਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਰਾਜ ਕੁਮਾਰ ਅਤੇ ਨਿੱਜੀ ਸਹਾਇਕ ਵਿਕਰਮ ਵਿੱਕੀ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਖਿਡਾਰੀ ਅਤੇ ਸਕੂਲਾਂ ਦੇ ਬੱਚੇ ਹਾਜ਼ਿਰ ਸਨ।

Author : Malout Live