ਚਾਈਨਾ ਡੋਰ ਦੀ ਸਪਲਾਈ, ਸਟੋਰ ਕਰਨ ਅਤੇ ਵੇਚਣ ਦੀ ਪੂਰਨ ਤੌਰ ਤੇ ਪਾਬੰਦੀ
ਚਾਈਨਾ ਡੋਰ ਦੀ ਸਪਲਾਈ, ਸਟੋਰ ਕਰਨ ਅਤੇ ਵੇਚਣ ਵਾਲਿਆਂ ਖਿਲਾਫ ਸਰਕਾਰ ਕਾਫ਼ੀ ਸਖ਼ਤ ਨਜ਼ਰ ਆ ਰਹੀ ਹੈ। ਇਸ ਵਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਤਰ੍ਹਾਂ ਦੀ ਡੋਰ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ : ਚਾਈਨਾ ਡੋਰ ਦੀ ਸਪਲਾਈ, ਸਟੋਰ ਕਰਨ ਅਤੇ ਵੇਚਣ ਵਾਲਿਆਂ ਖਿਲਾਫ ਸਰਕਾਰ ਕਾਫ਼ੀ ਸਖ਼ਤ ਨਜ਼ਰ ਆ ਰਹੀ ਹੈ। ਇਸ ਵਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਤਰ੍ਹਾਂ ਦੀ ਡੋਰ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਚਾਈਨਾ ਡੋਰ, ਨਾਈਲੋਨ, ਸਿੰਥੈਟਿਕ ਡੋਰ, ਕੋਈ ਕੱਚ ਜਾਂ ਤਿੱਖੀ ਸਮੱਗਰੀ ਵਾਲੇ ਪਦਾਰਥ ਤੋਂ ਬਣੀ ਹੋਈ ਪਤੰਗ ਉਡਾਉਣ ਵਾਲੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ ਅਤੇ ਸਪਲਾਈ 'ਤੇ ਪੂਰਨ ਪਾਬੰਦੀ ਹੈ।
ਇਸ ਦੇ ਲਈ ਵਾਤਾਵਰਣ ਸੁਰੱਖਿਆ ਐਕਟ 1986 ਅਧੀਨ ਬਣਾਏ ਗਏ ਨਿਯਮਾਂ ਦੀ ਉਲੰਘਣਾ 'ਤੇ 10 ਹਜ਼ਾਰ ਤੋਂ 15 ਲੱਖ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਲੋਕ ਇਸ ਤਰ੍ਹਾਂ ਦੀਆਂ ਜਾਨਲੇਵਾ ਡੋਰਾਂ ਦੀ ਪੂਰਨ ਪਾਬੰਦੀ 'ਚ ਸਹਿਯੋਗ ਕਰਨ, ਇਸ ਦੇ ਲਈ ਇਸ ਵਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿੱਗ ਵੱਲੋਂ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹਾ ਐਲਾਨ ਕੀਤਾ ਗਿਆ ਹੈ। ਅਜਿਹੇ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨ ਟੋਲ ਫ੍ਰੀ ਨੰਬਰ- 1800-1802810 ਜਾਰੀ ਕੀਤਾ ਹੈ। ਚਾਈਨਾ ਡੋਰ ਬਣਾਉਣ, ਸਟੋਰ ਕਰਨ ਤੇ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
Author : Malout live